ਦਾ ਐਡੀਟਰ ਨਿਊਜ਼, ਗੁਰਦਾਸਪੁਰ ——- ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ‘ਚ ਕੈਦੀਆਂ ਵਿਚਕਾਰ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਇਹ ਵੀ ਸਾਹਮਣੇ ਆਈ ਹੈ ਕਿ ਇਸ ਝੜਪ ਦੌਰਾਨ ਗੋਲੀ ਵੀ ਚੱਲੀ ਹੈ। ਇਸ ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਇਸ ਮੌਕੇ ਹਾਲਾਤਾਂ ਨੂੰ ਬਾਹਰੋਂ ਫੋਰਸ ਮੰਗਾਉਣੀ ਪਈ। ਜਦੋਂ ਕੈਦੀਆਂ ਨੂੰ ਸ਼ਾਂਤ ਕਰਨ ਲਈ ਪੁਲੀਸ ਫੋਰਸ ਬੁਲਾਈ ਗਈ ਤਾਂ ਕੈਦੀ ਹੋਰ ਭੜਕ ਗਏ ਅਤੇ ਪੁਲੀਸ ਫੋਰਸ ’ਤੇ ਹਮਲਾ ਕਰ ਦਿੱਤਾ। ਕੇਂਦਰੀ ਜੇਲ੍ਹ ਵਿੱਚ ਤਾਇਨਾਤ ਯੋਧਾ ਸਿੰਘ ਅਤੇ ਧਾਰੀਵਾਲ ਪੁਲੀਸ ਥਾਣਾ ਸਦਰ ਦੇ ਐਸ.ਐਚ.ਓ ਮਨਦੀਪ ਸਿੰਘ ਸਲਹੋਤਰਾ ਅਤੇ ਜਗਦੀਪ ਸਿੰਘ ਏ.ਐਸ.ਆਈ ਪੁਲਿਸ ਫੋਟੋਗ੍ਰਾਫਰ ਜ਼ਖਮੀ ਹੋਣ ਦੀ ਖਬਰ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ‘ਚ ਕੈਦੀਆਂ ਦੀ ਜ਼ਬਰਦਸਤ ਝੜਪ, ਚੱਲੀਆਂ ਗੋਲੀਆਂ, ਕਈ ਪੁਲਿਸ ਮੁਲਾਜ਼ਮ ਵੀ ਜ਼ਖਮੀ