ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ – ਰਾਣਾ ਮਨਸੂਰਪੁਰੀਆ ਜਿਸ ਵੱਲੋਂ ਚਲਾਈ ਗੋਲੀ ਨਾਲ ਸੀ ਆਈ ਏ ਸਟਾਫ ਦੇ ਮੁਲਾਜ਼ਮ ਦੀ ਮੌਤ ਹੋ ਗਈ ਸੀ ਨੂੰ ਹੁਸ਼ਿਆਪੁਰ ਪੁਲਸ ਨੇ ਭੰਗਲਾ ਨਜਦੀਕ ਐਨਕਾਉਂਟਰ ਵਿੱਚ ਢੇਰ ਕਰ ਦਿੱਤਾ ਹੈ। ਜਿਸ ਪੁਲਿਸ ਮੁਲਾਜ਼ਮ ਦੀ ਮੌਤ ਹੋਈ ਸੀ ਉਸਦਾ ਅੱਜ ਹੀ ਸਸਕਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਜਦ ਸੀਆਈਏ ਸਟਾਫ ਹੁਸ਼ਿਆਰਪੁਰ ਦੀ ਟੀਮ ਨੇ ਰਾਣਾ ਮਨਸੂਰਪੁਰੀਏ ਦੇ ਘਰ ਰੇਡ ਮਾਰੀ ਸੀ ਤਾਂ ਉਸ ਨੇ ਅੱਗੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਸੀ। ਜਿਸ ‘ਚ ਹੈਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਰਾਣਾ ਮਨਸੂਰਪੁਰੀਆ ਦੀ ਭਾਲ ਕੀਤੀ ਜਾ ਰਹੀ ਸੀ।