-ਅਮ੍ਰਿਤਸਰ ‘ਚ 258 ਲੋਕਾਂ ਦੀ ਰਿਪੋਰਟ ਕਰੋਨਾ ਪਾਜੇਟਿਵ
ਅਮ੍ਰਿਤਸਰ- ਜਿਲਾ ਅੰਮ੍ਰਿਤਸਰ ਵਿੱਚ ਅੱਜ 258 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੇਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 5268 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1685 ਐਕਟਿਵ ਕੇਸ ਹਨ। ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾ ਦੱਸਿਆ ਕਿ ਹੁਣ ਤੱਕ 283 ਲੋਕਾਂ ਦੀ ਕਰੋਨਾ ਪਾਜੇਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ ਤੇ ਅੱਜ ਵੀ 8 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।