ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਪੜ੍ਹੋ ਵੇਰਵਾ

ਦਾ ਐਡੀਟਰ ਨਿਊਜ਼, ਅੰਮ੍ਰਿਤਸਰ —– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤੇ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ, ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲਅੰਦਾਜ਼ੀ ਦਾ ਵਿਰੋਧ ਕਰਨ ਸਮੇਤ ਪਾਕਿਸਤਾਨ ਅੰਦਰ ਸਿੱਖ ਵਿਰਾਸਤਾਂ ਦੀ ਸੰਭਾਲ ਵੱਲ ਧਿਆਨ ਦੇਣ ਆਦਿ ਮਤੇ ਸ਼ਾਮਲ ਹਨ।

ਬੰਦੀ ਸਿੰਘਾਂ ਸਬੰਧੀ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਤੇ ਵਖਰੇਵਾਂ ਹੈ। ਸਿੱਖ ਬੰਦੀਆਂ ਨਾਲ ਮਨੁੱਖੀ ਅਧਿਕਾਰਾਂ ਦੀ ਅਣਦੇਖੀ ਕਰਕੇ ਅਨਿਆਂ ਕੀਤਾ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੁਗਣੀਆਂ ਸਜ਼ਾਵਾਂ ਸੰਵਿਧਾਨ ਦੇ ਦਾਇਰੇ ਅੰਦਰ ਰਹਿ ਕੇ ਭੁਗਤ ਲਈਆਂ ਹਨ। ਇਸ ਮਤੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਉੱਚ ਪੱਧਰੀ ਪੰਜ ਮੈਂਬਰੀ ਕਮੇਟੀ ਪ੍ਰਤੀ ਕੇਂਦਰ ਸਰਕਾਰ ਦੇ ਨਕਾਰਾਤਮਕ ਰਵੱਈਏ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਾਣ-ਸਤਿਕਾਰ ਪ੍ਰਤੀ ਗ਼ੈਰ-ਸੰਜੀਦਾ ਪਹੁੰਚ ਕਰਾਰ ਦਿੱਤਾ। ਮਤੇ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਪੰਜ ਮੈਂਬਰੀ ਕਮੇਟੀ ਰਾਹੀਂ ਗੱਲਬਾਤ ਦਾ ਰਾਹ ਖੋਲ੍ਹੇ ਅਤੇ ਸਿੱਖ ਕੌਮ ਨੂੰ ਸੰਘਰਸ਼ ਦੇ ਰਾਹ ’ਤੇ ਤੁਰਨ ਲਈ ਮਜ਼ਬੂਰ ਨਾ ਕਰੇ।

Banner Add

ਇਕ ਮਤੇ ਰਾਹੀਂ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਇਸ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਸਿਰਸਾ ਡੇਰੇ ਦੇ ਪੈਰੋਕਾਰ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਇਸ ਸਿੱਖ ਵਿਰੋਧੀ ਵਰਤਾਰੇ ਪਿੱਛੇ ਮੁੱਖ ਸਾਜ਼ਿਸ਼ਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਹਨ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖਾਂ ਨੂੰ ਇਨਸਾਫ਼ ਦੇਣ ਲਈ ਅਦਾਲਤੀ ਪ੍ਰਕਿਰਿਆ ਰਾਹੀਂ ਡੇਰਾ ਸਿਰਸਾ ਮੁਖੀ ਨੂੰ ਹਿਰਾਸਤ ਵਿਚ ਲਵੇ ਅਤੇ ਇਸ ਦੇ ਨਾਲ ਹੀ ਹਨੀਪ੍ਰੀਤ ਨੂੰ ਤੁਰੰਤ ਹੀ ਗ੍ਰਿਫ਼ਤਾਰ ਕੀਤਾ ਜਾਵੇ।

ਦੇਸ਼ ਦੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਵੀ ਇਕ ਮਤੇ ਰਾਹੀਂ ਪੁਰਜ਼ੋਰ ਹਮਾਇਤ ਕੀਤੀ ਗਈ। ਇਸ ਵਿਚ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ, ਵੱਡੀ ਗਿਣਤੀ ਵਿਚ ਰਬੜ ਦੀਆਂ ਗੋਲੀਆਂ ਚਲਾਉਣ ਤੇ ਅੱਥਰੂ ਗੈਸ ਦੇ ਗੋਲੇ ਸੁੱਟਣ, ਪਾਣੀ ਦੀਆਂ ਬੁਛਾੜਾਂ ਅਤੇ ਲਾਠੀ ਚਾਰਜ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਕੇਂਦਰ ਨਾਲ ਰਲ ਕੇ ਹਰਿਆਣਾ ਸਰਕਾਰ ਨੂੰ ਪੰਜਾਬ ਦੀ ਹੱਦ ਵਿਚ ਕਿਸਾਨਾਂ ’ਤੇ ਤਸ਼ੱਦਦ ਕਰਨ ਦੀ ਖੁੱਲ੍ਹ ਦੇਣ ਨੂੰ ਅਣਮਨੁੱਖੀ ਵਰਤਾਰਾ ਕਰਾਰ ਦਿੰਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ।

ਇਕ ਹੋਰ ਮਤੇ ਵਿਚ ਸਿੱਖ ਕੌਮ ਦੀਆਂ ਸੰਸਥਾਵਾਂ ਵਿਚ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੀ ਸਖ਼ਤ ਨਿੰਦਾ ਕੀਤੀ ਗਈ। ਮਤੇ ਵਿਚ ਤਾੜਨਾ ਕੀਤੀ ਗਈ ਕਿ ਸਰਕਾਰਾਂ ਸਿੱਖ ਸੰਸਥਾਵਾਂ ਵਿਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਬਾਜ ਆਉਣ।

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਵੀ ਇਕ ਮਤੇ ਰਾਹੀਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ ਮਤੇ ਵਿਚ ਕਿਹਾ ਗਿਆ ਕਿ ਇਨ੍ਹਾਂ ਨੌਜੁਆਨਾਂ ਵੱਲੋਂ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਗਿਆ ਕਿ ਇਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹਾਂ ਵਿਚ ਬੰਦ ਰੱਖਿਆ ਜਾਵੇ। ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਮਤੇ ਵਿਚ ਪੰਜਾਬ ਸਰਕਾਰ ਨੂੰ ਕਿਹਾ ਗਿਆ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਨੌਜੁਆਨਾਂ ’ਤੇ ਲਗਾਈ ਗਈ ਐਨਐਸਏ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਕੇ ਉਨ੍ਹਾਂ ਦੇ ਮਨੁੱਖੀ ਹੱਕ-ਹਕੂਕ ਸੁਰੱਖਿਅਤ ਰੱਖੇ ਜਾਣ।

ਜਨਰਲ ਇਜਲਾਸ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਅਤੇ ਪਾਕਿਸਤਾਨ ਸਰਕਾਰ ਨੂੰ ਉਥੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ ’ਤੇ ਹੋਏ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵੀ ਆਖਿਆ। ਕਿਹਾ ਗਿਆ ਕਿ ਪਾਕਿਸਤਾਨ ਅੰਦਰ ਵੱਡੀ ਗਿਣਤੀ ਵਿਚ ਸਿੱਖ ਵਿਰਾਸਤ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਵਜੋਂ ਮੌਜੂਦ ਹੈ, ਜਿਨ੍ਹਾਂ ਦਾ ਠੀਕ ਢੰਗ ਨਾਲ ਰੱਖ-ਰਖਾਅ ਪਾਕਿਸਤਾਨ ਸਰਕਾਰ ਦੀ ਜੁੰਮੇਵਾਰੀ ਹੈ। ਪਾਕਿਸਤਾਨ ਅੰਦਰ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਵਾਸਤੇ ਸਿੱਖ ਸੰਸਥਾ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦੀ ਵੀ ਵਚਨਬੱਧਤਾ ਪ੍ਰਗਟਾਈ ਗਈ।

ਜਨਰਲ ਇਜਲਾਸ ਨੇ ਇਕ ਮਤੇ ਰਾਹੀਂ ਪੰਜਾਬ ਤੋਂ ਬਾਹਰਲੇ ਸੂਬਿਆਂ ’ਚ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਨਾਲ ਸਬੰਧਤ ਲਟਕਦੇ ਆ ਰਹੇ ਮਾਮਲਿਆਂ ਦੇ ਤੁਰੰਤ ਹੱਲ ਦੀ ਭਾਰਤ ਤੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ। ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪਾਉੜੀ ਹਰਿਦੁਆਰ (ਉਤਰਾਖੰਡ), ਗੁਰਦੁਆਰਾ ਡਾਂਗਮਾਰ ਸਾਹਿਬ ਤੇ ਗੁਰਦੁਆਰਾ ਸਾਹਿਬ ਚੁੰਗਥਾਂਗ (ਸਿੱਕਮ), ਗੁਰਦੁਆਰਾ ਬਾਵਲੀ ਮੱਠ, ਮੰਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ (ਉੜੀਸਾ) ਅਤੇ ਗੁਰਦੁਆਰਾ ਤਪੋਸਥਾਨ ਗੁਰੂ ਨਾਨਕ ਦੇਵ ਜੀ ਮੇਚੁਕਾ ਅਰੁਨਾਚਲ ਪ੍ਰਦੇਸ਼ ਦੇ ਮਾਮਲੇ ਸ਼ਾਮਲ ਹਨ, ਜਿਨ੍ਹਾਂ ਸਬੰਧੀ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ। ਮਤੇ ਰਾਹੀਂ ਮੰਗ ਕੀਤੀ ਗਈ ਕਿ ਸਿੱਖ ਗੁਰੂ ਸਾਹਿਬਾਨ ਦੀ ਯਾਦਗਾਰ ਵਜੋਂ ਸੁਸ਼ੋਭਿਤ ਉਕਤ ਅਸਥਾਨਾਂ ਬਾਰੇ ਸਰਕਾਰ ਵੱਲੋਂ ਸਾਰਥਿਕ ਪਹੁੰਚ ਅਪਣਾਈ ਜਾਵੇ, ਤਾਂ ਜੋ ਸਿੱਖ ਕੌਮ ਆਪਣੇ ਪਾਵਨ ਅਸਥਾਨਾਂ ਦੀ ਸੇਵਾ ਸੰਭਾਲ ਪੰਥਕ ਭਾਵਨਾਵਾਂ ਅਨੁਸਾਰ ਕਰ ਸਕੇ।

ਇਕ ਮਤੇ ਰਾਹੀਂ ਗੁਰੂ ਸਾਹਿਬਾਨ ਦੇ ਨਾਂ ’ਤੇ ਵੱਸਦੇ ਪੰਜਾਬ ਅੰਦਰ ਨਸ਼ਿਆਂ ਦੇ ਵਰਤਾਰੇ ’ਤੇ ਵੱਡੀ ਚਿੰਤਾ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਲਈ ਢੁੱਕਵੇਂ ਕਦਮ ਚੁੱਕਣ ਲਈ ਆਖਿਆ ਗਿਆ। ਮਤੇ ਰਾਹੀਂ ਪੰਜਾਬ ਦੇ ਲੋਕਾਂ ਅਤੇ ਖਾਸਕਰ ਨੌਜੁਆਨਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਮਾਰੂ ਵਰਤਾਰੇ ਵਿਰੁੱਧ ਸੰਗਠਤ ਹੋ ਕੇ ਇਸ ਨੂੰ ਠੱਲ੍ਹ ਪਾਉਣ ਲਈ ਜ਼ੁੰਮੇਵਾਰੀ ਨਿਭਾਉਣ।

ਜਨਰਲ ਇਜਲਾਸ ਨੇ ਇਕ ਮਤੇ ਵਿਚ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖਾਂ ਵਿਰੁੱਧ ਸੰਗਠਤ ਤੌਰ ’ਤੇ ਕੀਤੇ ਜਾ ਰਹੇ ਸਾਜ਼ਿਸ਼ੀ ਅਤੇ ਨਫ਼ਰਤੀ ਪ੍ਰਚਾਰ ਨੂੰ ਰੋਕਣ ਲਈ ਸਰਕਾਰਾਂ ਨੂੰ ਆਪਣੀ ਜ਼ੁੰਮੇਵਾਰੀ ਨਿਭਾਉਣ ਲਈ ਆਖਿਆ। ਕਿਹਾ ਗਿਆ ਕਿ ਕੁਝ ਲੋਕ ਮਿੱਥ ਕੇ ਸਿੱਖਾਂ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਹਨ। ਇਸ ਸਭ ਲਈ ਸੋਸ਼ਲ ਮੀਡੀਆ ਨੂੰ ਹਥਿਆਰ ਦੀ ਤਰ੍ਹਾਂ ਵਰਤਿਆ ਜਾ ਰਿਹਾ ਹੈ, ਪਰ ਸਰਕਾਰਾਂ ਚੁੱਪਚਾਪ ਵੇਖ ਰਹੀਆਂ ਹਨ। ਦੇਸ਼ ਅੰਦਰ ਹਰ ਧਰਮ ਦੇ ਸਤਿਕਾਰ ਨੂੰ ਯਕੀਨੀ ਬਣਾਈ ਰੱਖਣ ਲਈ ਕੇਂਦਰ ਸਰਕਾਰ ਤੋਂ ਸੋਸ਼ਲ ਮੀਡੀਆ ਦੇ ਅਜਿਹੇ ਖ਼ਾਤਿਆਂ ਦੀ ਨਜ਼ਰਸਾਨੀ ਕਰਨ ਦੀ ਮੰਗ ਕੀਤੀ ਗਈ। ਇਸ ਮਤੇ ਰਾਹੀਂ ਸਿੱਖ ਕੌਮ ਨੂੰ ਵੀ ਅਪੀਲ ਕੀਤੀ ਗਈ ਕਿ ਸੋਸ਼ਲ ਮੀਡੀਆ ਉੱਪਰ ਧਾਰਮਿਕ ਅਤੇ ਕੌਮੀ ਮਾਮਲਿਆਂ ’ਤੇ ਕੋਈ ਵੀ ਟਿੱਪਣੀ ਕਰਨ ਸਮੇਂ ਇਹ ਜ਼ਰੂਰ ਖ਼ਿਆਲ ਰੱਖਿਆ ਜਾਵੇ ਕਿ ਉਸ ਨਾਲ ਸਿੱਖ ਇਤਿਹਾਸ, ਸਿਧਾਂਤਾਂ, ਰਹਿਤ ਮਰਯਾਦਾ ਤੇ ਨਾਲ-ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਨਾ ਵੱਜੇ।

ਇਸ ਤੋਂ ਇਲਾਵਾ ਬੀਤੇ ਸਮੇਂ ’ਚ ਅਕਾਲ ਚਲਾਣਾ ਕਰ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕੌਰ ਦਾਤੇਵਾਸ, ਜਥੇਦਾਰ ਕੁਲਦੀਪ ਸਿੰਘ ਤੇੜਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਬਲਬੀਰ ਕੌਰ ਨੂੰ ਸ਼ੋਕ ਮਤਿਆਂ ਰਾਹੀਂ ਸ਼ਰਧਾਜਲੀ ਭੇਟ ਕੀਤੀ ਗਈ।

Recent Posts

ਬੀਜੇਪੀ ਨੇ ਪੰਜਾਬ ਵਿੱਚ 3 ਹੋਰ ਉਮੀਦਵਾਰਾਂ ਦੇ ਐਲਾਨੇ ਨਾਂਅ

ਹੋਲੀ ਸਿਟੀ ਕਾਲੋਨੀ ਦੇ ਕਾਲੋਨਾਈਜ਼ਰ ਵਿਰੁੱਧ ਚੋਰੀ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਤਹਿਤ ਕੇਸ ਦਰਜ

ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ

ਨਿੱਤ ਵਾਪਰ ਰਹੀਆਂ ਕਤਲਾਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ‘ਤੇ ‘ਆਪ’ ਆਗੂ ਚੁੱਪ ਕਿਉਂ ਹਨ ?: ਨੀਤੀ ਤਲਵਾੜ

रोजाना हो रही हत्याओं और लूट की घटनाओं पर आप नेता चुप क्यो ?: नीति तलवाड़

ਆਪ ਦਾ ਤਾਨਾਸ਼ਾਹੀ ਮਾਡਲ ਪੰਜਾਬ ਦੇ ਲੋਕ ਨਹੀਂ ਚੱਲਣ ਦੇਣਗੇ – ਐਸ.ਜੀ.ਪੀ.ਸੀ. ਪ੍ਰਧਾਨ

ਲੋਕ ਅਕਾਲੀ ਦਲ ਦੇ ਮੋਢੇ ਨਾਲ ਮੋਢਾ ਲਗਾ ਕੇ ਚੱਲ ਰਹੇ ਨੇ – ਲਾਲੀ ਬਾਜਵਾ

ਹੁਸ਼‍ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ‘ਆਪ’ ‘ਚ ਸ਼ਾਮਿਲ

ਜੱਸੀ ਖੰਗੂੜਾ ਨੇ ਕੀਤੀ ਘਰ ਵਾਪਸੀ, ਮੁੜ ਕਾਂਗਰਸ ‘ਚ ਹੋਏ ਸ਼ਾਮਿਲ, ਅਜੇ ਕੁੱਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਤੋਂ ਦਿੱਤਾ ਸੀ ਅਸਤੀਫਾ

ਏਅਰ ਇੰਡੀਆ ਐਕਸਪ੍ਰੈਸ ਦੀਆਂ 78 ਉਡਾਣਾਂ ਰੱਦ, ਕਰੂ ਮੈਂਬਰ ਅਚਾਨਕ ਗਏ ‘ਸਿੱਕ ਲੀਵ’ ‘ਤੇ

ਬੀਜੇਪੀ ਉਮੀਦਵਾਰ IAS ਪਰਮਪਾਲ ਕੌਰ ਦੇ ਚੋਣ ਲੜਨ ‘ਤੇ ਫਸਿਆ ‘ਨੋਟਿਸ ਪੀਰੀਅਡ’ ਦਾ ਪੇਚ, ਪੜ੍ਹੋ ਕੀ ਹੈ ਮਾਮਲਾ

2018 ਵਿੱਚ ਟਰੂਡੋ ਕੈਪਟਨ ਅਮਰਿੰਦਰ ਨੂੰ ਮਿਲਣ ਤੋਂ ਸਨ ਇਨਕਾਰੀ, ਕੇਂਦਰ ਸਰਕਾਰ ਨੇ ਮਹਾਰਾਜੇ ਦੀ ਜਿੱਦ ਪੁਗਾਉਣ ਲਈ ਕੈਨੇਡਾਈ ਪ੍ਰਧਾਨ ਮੰਤਰੀ ਦੇ ਜਹਾਜ਼ ਨੂੰ ਲੈਂਡ ਕਰਨ ਤੋਂ ਰੋਕਿਆ, ਸੱਜਣ ਤੇ ਟਰੂਡੋ ਦੀ ਹਾਂ ਪਿੱਛੋਂ ਹੀ ਜਹਾਜ਼ ਨੂੰ ਉਤਰਨ ਦਿੱਤਾ ਗਿਆ, ਮੀਟਿੰਗ ਹੋਈ ਜ਼ਰੂਰ ਪਰ ਤਲਖ਼ੀ ਵਿੱਚ, ਕੈਨੇਡਾਈ ਮੀਡੀਆ ਦਾ ਦਾਅਵਾ

ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਪਾਰਟੀ ਨਾਲ ਡੱਟ ਕੇ ਖੜ੍ਹੀ ਹੈ: ਅਰਸ਼ਦੀਪ ਕਲੇਰ

ਹਰਿਆਣਾ ‘ਚ ਬੀਜੇਪੀ ਸਰਕਾਰ ਕੋਲੋਂ ਖੁੱਸਿਆ ਬਹੁਮਤ, 3 ਆਜ਼ਾਦ ਵਿਧਾਇਕਾਂ ਨੇ ਕਾਂਗਰਸ ਨੂੰ ਕੀਤਾ ਸਮਰਥਨ

ਹਰਦੀਪ ਨਿੱਝਰ ਕਤਲ ਮਾਮਲਾ, ਫੜਿਆ ਗਿਆ ਕਰਨ ਬਰਾੜ ਗੋਲਡੀ ਬਰਾੜ ਦਾ ਨਜ਼ਦੀਕੀ, ਪੰਜਾਬ ਪੁਲਿਸ ਦੇ ਕਈ ਅਫ਼ਸਰ ਵੀ ਕੈਨੇਡਾਈ ਏਜੰਸੀਆਂ ਦੀ ਅੱਖ ਵਿੱਚ, ਪੰਜਾਬੋਂ ਭੇਜੀ ਕ੍ਰਿਮਨਲਾਂ ਦੀ ਡੈੱਥ ਸਕੋਡ ਵੀ ਚਰਚਾ ਵਿੱਚ, ਕਈ ਹੋਣਗੇ ਨਸ਼ਰ

ਕਾਂਗਰਸ ਨੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ

ਪੰਜਾਬ ‘ਚ ਦਿਨੋ-ਦਿਨ ਵਧ ਰਹੀ ਗਰਮੀ, ਕਈ ਸ਼ਹਿਰਾਂ ‘ਚ ਪਾਰਾ 40 ਤੋਂ ਪਾਰ

ਤੀਜੇ ਪੜਾਅ ‘ਚ ਅੱਜ 10 ਰਾਜਾਂ ਦੀਆਂ ਕਿਹੜੀਆਂ-ਕਿਹੜੀਆਂ 93 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ, ਪੜ੍ਹੋ

ਲੋਕ ਸਭਾ ਚੋਣਾਂ: ਅੱਜ 11 ਰਾਜਾਂ ਦੀਆਂ 93 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ, ਅੱਜ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ

16 ਮਿਲੀਅਨ ਡਾਲਰ ਦੀ ਖਾਲਿਸਤਾਨੀ ਫੰਡਿੰਗ, ਨਿਊਯਾਰਕ ਵਿੱਚ ਗੁਰਪਤਵੰਤ ਪੰਨੂ ਨਾਲ ਮੀਟਿੰਗ, ਦਿੱਲੀ ਦੇ ਗਵਰਨਰ ਨੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਐਨਆਈਏ ਜਾਂਚ ਦੇ ਦਿੱਤੇ ਆਦੇਸ਼

ਇਕ ਤੋਂ ਬਾਅਦ ਇਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ: ਸੁਖਬੀਰ ਬਾਦਲ

ਸਿਆਸਤਦਾਨਾਂ ਦੇ ਡਿੱਗੇ ਕਿਰਦਾਰ ’ਤੇ ਮੋਹਰ, ਕਾਂਗਰਸ ਵੱਲੋਂ ਗੱਦਾਰ ਗਰਦਾਨੇ ਬਿੱਟੂ ਨਾਲ ਵੜਿੰਗ ਦੀ ਜੱਫੀ, ਲੋਕਾਂ ਵਿੱਚ ਇਹੀ ਚਰਚਾ

ਖੇਤ ‘ਚ ਕਣਕ ਦੀ ਨਾੜ ਨੂੰ ਲਾਈ ਅੱਗ ਦੀ ਭੇਟ ਚੜ੍ਹਿਆ ਮੋਟਰਸਾਈਕਲ ‘ਤੇ ਜਾਂਦਾ ਨੌਜਵਾਨ

ਵੱਡੀ ਲਾਪਰਵਾਹੀ: ਚਲਦੀ ਰੇਲਗੱਡੀ ਤੋਂ ਵੱਖ ਹੋਇਆ ਇੰਜਣ: ਬੋਗੀਆਂ ਪਿੱਛੇ ਛੱਡ ਇੱਕਲਾ ਹੀ ਪਟੜੀਆਂ ‘ਤੇ ਦੌੜਿਆ

ਨਿੱਝਰ ਕਤਲ ਕੇਸ ‘ਚ ਗ੍ਰਿਫਤਾਰੀ ਕੈਨੇਡਾ ਦਾ ਅੰਦਰੂਨੀ ਮਾਮਲਾ, ਭਾਰਤ ‘ਤੇ ਦੋਸ਼ ਲਗਾਉਣਾ ਵੀ ਸਿਆਸੀ ਮਜਬੂਰੀ, ਇਹ ਹੈ ਵੋਟ ਬੈਂਕ ਦੀ ਰਾਜਨੀਤੀ – ਜੈਸ਼ੰਕਰ

ਸੁਖਬੀਰ ਬਾਦਲ ਵੱਲੋਂ ਕਿਸਾਨ ਵਿਰੋਧੀ ਭਾਜਪਾ-ਆਪ ਗਠਜੋੜ ਦੀ ਸਖ਼ਤ ਨਿਖੇਧੀ

ਬੀਜੇਪੀ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ

ਪੁਰਾਣੇ ਤੇਵਰ ਵਿੱਚ ਨਜ਼ਰ ਆਇਆ ਲੰਗਾਹ, ਕਿਹਾ ਘੋੜਿਆਂ ‘ਤੇ ਸਵਾਰੀ ਕਰਕੇ ਨਹੀਂ ਕਰਾਂਗੇ ਪਾਰਟੀ ਦਾ ਪ੍ਰਚਾਰ, ਅਕਾਲੀ ਦਲ ਨੂੰ 22 ਮਈ ਤੱਕ ਅਲਟੀਮੇਟਮ, ਕਲਾਨੌਰ ਦੀ ਰੈਲੀ ‘ਚ ਲੈਣਗੇ ਫੈਸਲਾ

ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਮਨੁੱਖੀ ਜਾਨਾਂ ਦਾ ਖੌਫ ਤੁੰਗ ਢਾਬ ਨਾਲੇ ਵਿਰੁੱਧ ਮਨੁੱਖੀ ਕੜੀ ਬਣਾ ਕੇ ਕੀਤਾ ਰੋਸ ਪ੍ਰਦਰਸ਼ਨ

25 ਮਈ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ

ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਲਾਰੈਂਸ ਬਿਸ਼ਨੋਈ ਦਾ ਹੱਥ, ਤਿੰਨ ਗੁਰਗੇ ਗ੍ਰਿਫਤਾਰ, ਤਸਵੀਰਾਂ ਜਾਰੀ, ਪੁਲਿਸ ਦਾ ਦਾਅਵਾ ਹੋਰ ਹੋਣਗੀਆਂ ਗ੍ਰਿਫਤਾਰੀਆਂ

ਭਾਈ ਹਰਦੀਪ ਨਿੱਝਰ ਦੇ 3 ਕਾਤਲ ਕੈਨੇਡਾ ਪੁਲਿਸ ਵੱਲੋ ਗ੍ਰਿਫਤਾਰ, ਲਾਰੈਂਸ ਬਿਸ਼ਨੋਈ ਗੈਂਗ ਦੇ ਹਨ ਗੁਰਗੇ, ਤਿੰਨੋ ਪੰਜਾਬੀ ਮੂਲ ਦੇ, 25 ਸਾਲ ਦੀ ਹੋ ਸਕਦੀ ਹੈ ਕੈਦ

ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ ਦਾ ਵੀ ਹੱਥ, ਕੈਨੇਡਾ ਪੁਲਿਸ ਦਾਅਵਾ, ਤਿੰਨ ਵਿਅਕਤੀ ਗ੍ਰਿਫਤਾਰ,

ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਮਨੁੱਖੀ ਜਾਨਾਂ ਦਾ ਖੌਫ, ਤੁੰਗ ਢਾਬ ਨਾਲੇ ਵਿਰੁੱਧ ਰੋਸ ਪ੍ਰਦਰਸ਼ਨ ਕੱਲ੍ਹ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ’ਚ ਖੁਦ ਕਬੂਲਿਆ, ਸਿੱਧੂ ਮੂਸੇਵਾਲੇ ਦਾ ਕਤਲ ਸਕਿਉਰਿਟੀ ਹਟਾਉਣ ਤੋਂ ਬਾਅਦ ਹੋਇਆ, ਭਗਵੰਤ ਮਾਨ ਨੇ ਹਟਵਾਈ ਸੀ ਸੁਰੱਖਿਆ, ਸੀਐਮ ਅਹੁਦੇ ਤੋਂ ਦੇਣ ਅਸਤੀਫ਼ਾ – ਮਜੀਠੀਆ

ਸਿੱਧੂ ਮੂਸੇਵਾਲੇ ਦਾ ਸਿਕਿਉਰਟੀ ਹਟਾਉਣ ਕਰਕੇ ਹੋਇਆ ਕਤਲ, ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਮੰਨਿਆ, ਮਾਮਲਾ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਸੜਕ ਨੂੰ ਖੋਲ੍ਹਣ ਦਾ, ਚੋਣਾਂ ਸਿਰ ਤੇ, ਮੁਸੀਬਤ ਵਿੱਚ ਫਸੇਗੀ ਸਰਕਾਰ

ਦੂਸਰਾ ਵਿਸ਼ਵ ਯੁੱਧ, ਢਹਿ ਚੁੱਕੇ ਜਰਮਨੀ ਦੀਆਂ 20 ਲੱਖ ਔਰਤਾਂ ਨਾਲ ਰੈੱਡ ਆਰਮੀ ਨੇ ਕੀਤਾ ਬਲਾਤਕਾਰ, ਪੀੜਤ ਅੱਜ ਵੀ ਸਦਮੇ ਵਿੱਚ

4 ਕਿਲੋ ’ਆਈਸ’ ਤੇ ਇਕ ਕਿਲੋ ‘ਹੈਰੋਇਨ’ ਸਮੇਤ ਇਕ ਗ੍ਰਿਫਤਾਰ

ਮਣੀਪੁਰ ‘ਚ ਹੋ ਰਹੀ ਹਿੰਸਾ ਨੂੰ ਅੱਜ ਹੋਇਆ ਇੱਕ ਸਾਲ ਪੂਰਾ, ਸੂਬੇ ‘ਚ ਅਜੇ ਵੀ ਅਸ਼ਾਂਤੀ ਵਾਲਾ ਮਾਹੌਲ

ਬੰਗਾਲ ਦੇ ਗਵਰਨਰ ਆਨੰਦ ਬੋਸ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ: ਲੱਗੇ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼

ਕਾਂਗਰਸ ਨੇ ਰਾਏਬਰੇਲੀ ਅਤੇ ਅਮੇਠੀ ਤੋਂ ਐਲਾਨੇ ਉਮੀਦਵਾਰ, ਪੜ੍ਹੋ ਵੇਰਵਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ

ਚੀਨ ‘ਚ ਮੀਂਹ ਕਾਰਨ ਹਾਈਵੇਅ ਧਸਿਆ, 24 ਦੀ ਮੌਤ, 30 ਤੋਂ ਵੱਧ ਜ਼ਖਮੀ

ਆਸਟ੍ਰੇਲੀਆ ਨੇ ਭਾਰਤੀ ਜਾਸੂਸ ਦੇਸ਼ ‘ਚੋਂ ਕੱਢੇ, ਰੱਖਿਆ ਵਿਭਾਗ ਤੋਂ ਜਾਣਕਾਰੀ ਚੋਰੀ ਕਰਨ ਦੇ ਦੋਸ਼

ਗੋਲਡੀ ਬਰਾੜ ਜਿਉਂਦਾ ਹੈ, ਮਾਰੇ ਜਾਣ ਵਾਲਾ ਵਿਅਕਤੀ ਅਫਰੀਕਨ ਕਾਲਾ

ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਨੇ ਦਿੱਤੀ ਸ਼ਰੇਆਮ ਧਮਕੀ, ਪੜ੍ਹੋ ਵੇਰਵਾ

ਬੀਬੀ ਨਿਰਮਲ ਕੌਰ ਸੇਖੋਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ

ਅਮਰੀਕਾ ਵਿੱਚ ਕਿਹੜਾ ਗੋਲਡੀ ਮਰਿਆ ਬਰਾੜ ਜਾਂ ਫਿਰ ਡਰੱਗ ਤਸਕਰ, ਅਫਵਾਵਾਂ ਦਾ ਬਾਜ਼ਾਰ ਗਰਮ

ਸਿੱਖ ਫੈਡਰੇਸ਼ਨ ਦੇ ਸਿਰਕੱਢ ਆਗੂ ਡਾਕਟਰ ਕਾਰਜ ਸਿੰਘ ਧਰਮਸਿੰਘ ਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਸਲਾਹਕਾਰ ਬਣਾਇਆ

ਖੇੜਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਬਣਨ ਤੇ ਕੀਤਾ ਸਨਮਾਨਿਤ

ਅਕਾਲੀ ਦਲ ਖਬਰਨਾਮਾ- ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦੀ ਡਿਮੋਸ਼ਨ, ਵਿਰੋਧੀਆਂ ਨੇ ਪਾਈ ਛਾਉਣੀ, ਜਸਵਿੰਦਰ ਦੇ ਭੌਰ ਬਣਨ ਦੀਆਂ ਕਨਸੋਆਂ

ਸਾਬਕਾ ਕਾਂਗਰਸੀ ਆਗੂ ਦਲਵੀਰ ਗੋਲਡੀ ‘ਆਪ’ ‘ਚ ਸ਼ਾਮਿਲ

ਕੀ ਗੋਲਡੀ ਬਰਾੜ ਅਮਰੀਕਾ ‘ਚ ਮਾਰਿਆ ਗਿਆ, ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਜ਼ਖਮੀ ? ਅਧਿਕਾਰਿਤ ਪੁਸ਼ਟੀ ਨਹੀਂ

ਦਿੱਲੀ ਦੇ ਕਈ ਸਕੂਲਾਂ ਵਿੱਚ ਬੰਬ ਹੋਣ ਦੀ ਸੂਚਨਾ, ਸਕੂਲ ਕਰਵਾਏ ਗਏ ਖਾਲੀ, ਬੰਬ ਨਿਰੋਧਕ-ਪੁਲਿਸ ਟੀਮਾਂ ਤਾਇਨਾਤ

ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਦਾ ਕਤਲ

ਪੰਜਾਬ ਕਾਂਗਰਸ ਨੂੰ ਝਟਕਾ, ਖਹਿਰਾ ਨੂੰ ਟਿਕਟ ਦੇਣ ਤੋਂ ਨਾਰਾਜ਼ ਦਲਵੀਰ ਗੋਲਡੀ ਨੇ ਛੱਡੀ ਪਾਰਟੀ

ਪੰਜਾਬ ਕਾਂਗਰਸ ਨੂੰ ਝਟਕਾ, ਖਹਿਰਾ ਨੂੰ ਟਿਕਟ ਦੇਣ ਤੋਂ ਨਾਰਾਜ਼ ਦਲਵੀਰ ਗੋਲਡੀ ਨੇ ਛੱਡੀ ਪਾਰਟੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 12ਵੀਂ ਦੇ ਨਤੀਜੇ ਦਾ ਐਲਾਨ

ओटीटी पर लांच चमकीला माडल गलत, लच्चर गायकी ने ही ली थी अमर की जान, दीपा हेर की अगुवाई में था केसीएफ का एक्शन, चमकीले को बचाते हुए अमरजोत बनी निशाना

ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਕਾਂਗਰਸ ‘ਚ ਹੋਏ ਸ਼ਾਮਲ

Covishield ਵੈਕਸੀਨ ਤੋਂ ਹਾਰਟ ਅਟੈਕ, ਬ੍ਰੇਨ ਸਟ੍ਰੋਕ ਦਾ ਖਤਰਾ: ਕੰਪਨੀ ਨੇ ਬ੍ਰਿਟਿਸ਼ ਅਦਾਲਤ ਵਿੱਚ ਮੰਨਿਆ

ਪੇਰੂ ‘ਚ 200 ਮੀਟਰ ਡੂੰਘੀ ਖੱਡ ‘ਚ ਡਿੱਗੀ ਬੱਸ, ਕਈ ਯਾਤਰੀ ਹੇਠਾਂ ਨਦੀ ‘ਚ ਰੁੜ੍ਹੇ, 25 ਮੌਤਾਂ

ਪਤੰਜਲੀ ਆਯੁਰਵੇਦ ਦੇ 14 ਪ੍ਰੋਡੈਕਟਸ ‘ਤੇ ਲੱਗੀ ਪਾਬੰਦੀ, ਪੜ੍ਹੋ ਵੇਰਵਾ

It was “lachchar gayaki” or vulgar singing that cost Punjabi singer Amar Singh Chamkila his life, Khalistan Commando Force was responsible for the action. Amarjot died saving Chamkila

ਨੈਟਫਲਿਕਸ ਤੇ ਲਾਂਚ ਚਮਕੀਲਾ ਮਾਡਲ ਗਲਤ, ਗੁਰਦੀਪ ਸਿੰਘ ਦੀਪਾ ਹੇਰਾ ਨੇ ਮਾਰਿਆ ਸੀ ਚਮਕੀਲੇ ਨੂੰ, 62 ਨੰਬਰ ਕਮਰੇ ਵਿੱਚ ਹੋਇਆ ਸੀ ਮਾਰਨ ਦਾ ਫੈਸਲਾ, ਖਾਲਿਸਤਾਨ ਕਮਾਂਡੋ ਫੋਰਸ ਨੇ ਲਈ ਸੀ ਜਿੰਮੇਵਾਰੀ, ਪੁਲਿਸ ਗਾਇਕਾਂ ਦੀ ਆਪਸੀ ਖਹਿਬਾਜੀ ਹੀ ਸਮਝਦੀ ਰਹੀ, ਅਮਰਜੋਤ ਨੂੰ ਨਹੀਂ ਮਾਰਨਾ ਸੀ, ਚਮਕੀਲੇ ਨੂੰ ਬਚਾਉਦੀ ਬਣੀ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਬਾਦਲ

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਦਾ ਮਾਮਲਾ: ਗੋਲੀਆਂ ਚਲਾਉਣ ਵਾਲਿਆਂ ‘ਤੇ ਲਾਇਆ ਮਕੋਕਾ

ਡੇਢ ਸਾਲ ਦੇ ਬੱਚੇ ਦੀ ਪਾਣੀ ਦੀ ਬਾਲਟੀ ‘ਚ ਡੁੱਬ ਕੇ ਮੌਤ

ਕੇਜਰੀਵਾਲ ਦੇ ਜੇਲ੍ਹ ‘ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ – ਪ੍ਰਨੀਤ ਕੌਰ

ਬਠਿੰਡਾ: ਡੀਸੀ ਅਤੇ ਐਸਪੀ ਦੀ ਰਿਹਾਇਸ਼ ਨੇੜੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਪੜ੍ਹੋ ਵੇਰਵਾ

ਮਣੀਪੁਰ ਵਿੱਚ ਸੀਆਰਪੀਐਫ ‘ਤੇ ਕੂਕੀ ਭਾਈਚਾਰੇ ਦੇ ਲੋਕਾਂ ਨੇ ਕੀਤਾ ਹਮਲਾ, 2 ਜਵਾਨ ਸ਼ਹੀਦ

ਟੀ ਵੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ‘ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਗੁਰਚਰਨ ਸਿੰਘ ਹੋਏ ਲਾਪਤਾ, ਪੁਲਿਸ ਨੇ FIR ਕੀਤੀ ਦਰਜ

ਪੰਜਾਬ ਨੇ ਰਚਿਆ ਇਤਿਹਾਸ, 262 ਦੌੜਾਂ ਬਣਾ ਕੋਲਕਾਤਾ ਨੂੰ ਦਿੱਤੀ ਮਾਤ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਬਾਦਲ

ਬਸੀ ਕਲਾ ਡਾ. ਰਾਜ ਦੀ ਸਿਆਸੀ ‘ਬਸ’, ਔਰਤਾਂ ਬੋਲੀਆਂ ‘ ਚੌਰਾ ‘ਆਪ’ ਵੱਲ ਭੱਜ ਗਿਆ, ਅਸੀਂ ਕਾਂਗਰਸੀ ਕਿੱਥੇ ਜਾਈਏ’

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

EVM ਨੂੰ ਕਲੀਨ ਚਿੱਟ, ਸੁਪਰੀਮ ਕੋਰਟ ਵੱਲੋਂ VVPAT ਵੈਰੀਫਿਕੇਸ਼ਨ ਦੀਆਂ ਸਾਰੀਆਂ ਪਟੀਸ਼ਨਾਂ ਖਾਰਜ

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਮਾਮਲੇ ਦੇ ਤਾਰ ਜਲੰਧਰ ਨਾਲ ਜੁੜੇ, 2 ਹਥਿਆਰ ਸਪਲਾਈ ਕਰਨ ਵਾਲੇ ਕਾਬੂ

ਪ੍ਰੋ. ਅਰਵਿੰਦ ਦਾ ਬਤੌਰ ਵਾਈਸ ਚਾਂਸਲਰ ਕਾਰਜਕਾਲ ਮੁਕੰਮਲ: ਸੇਜਲ ਅੱਖਾਂ ਨਾਲ ਦਿੱਤੀ ਸੰਗੀਆਂ-ਸਾਥੀਆਂ ਨੇ ਵਿਦਾਈ

ਕਾਂਗਰਸ ਨੇ ਹਰਿਆਣਾ ਲਈ 8 ਉਮੀਦਵਾਰਾਂ ਦਾ ਕੀਤਾ ਐਲਾਨ

PM ਮੋਦੀ ਵੱਲੋਂ ਲੋਕਾਂ ਨੂੰ ਦੂਜੇ ਗੇੜ ’ਚ ਰਿਕਾਰਡ ਵੋਟਿੰਗ ਕਰਨ ਦੀ ਅਪੀਲ

ਪੜ੍ਹੋ ਕਿਹੜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ ?

ਅੱਜ ਦੂਜੇ ਪੜਾਅ ‘ਚ 13 ਰਾਜਾਂ ਦੀਆਂ 88 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਹੁਣ ਮੁੱਖ ਮੰਤਰੀ ਨੇ ਮੰਡੀਆਂ ਵਿਚੋਂ ਕਣਕ ਦੀ ਫਸਲ ਨਾ ਚੁੱਕ ਕੇ ਉਹਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ: ਸੁਖਬੀਰ ਬਾਦਲ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਆਈਆਈਟੀ ਜੇਈਈ ਮੇਨ ਨੇ ਨਤੀਜੇ ਕੀਤੇ ਜਾਰੀ

ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਓਵਰਬ੍ਰਿਜ ਤੋਂ ਹੇਠਾਂ ਡਿੱਗੀ ਬੱਸ: ਟਰੈਕਟਰ-ਟਰਾਲੀ ਦੇ ਵੀ ਹੋਏ ਤਿੰਨ ਹਿੱਸੇ

ਚੀਨੀ ਅਖਬਾਰ ਨੇ ਭਾਰਤ ਦੀ ਵਿਦੇਸ਼ ਨੀਤੀ ‘ਤੇ ਚੁੱਕੇ ਸਵਾਲ: ਪੜ੍ਹੋ ਵੇਰਵਾ

ਹੱਥ ਛੱਡ ਝਾੜੂ ਫੜਨ ਵਾਲੇ ਚੱਬੇਵਾਲ ਦੀ ਹਲਕੇ ਵਿੱਚ ਘੇਰਾਬੰਦੀ, ਰਾਜਕੁਮਾਰ ਦਾ ਪਿੰਡਾਂ ਵਿੱਚ ਹੋਣ ਲੱਗਾ ਜਬਰਦਸਤ ਵਿਰੋਧ, ਪੈਰੀਂ ਪੈਣ ਤੱਕ ਗਏ, ਪਰ ਲੋਕਾਂ ਕਿਹਾ ਤੂੰ ਖੋਟਾ ਸਿੱਕਾ

ਮਜੀਠੀਆ ਦਾ ਭਾਜਪਾ ’ਤੇ ਤਿੱਖਾ ਹਮਲਾ, ਇਨ੍ਹਾਂ ਨੇ ਜੋ ਗੁਜਰਾਤ ਵਿੱਚ ਕੀਤਾ ਸੀ ਉਹ ਪੰਜਾਬ ਵਿੱਚ ਦੁਹਰਾਉਣ ਨਹੀਂ ਦਿਆਂਗੇ – ਮਜੀਠੀਆ

ਭਾਈ ਅੰਮ੍ਰਿਤਪਾਲ ਸਿੰਘ ਲੜਨਗੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ

ਮਹਾਰਾਸ਼ਟਰ ‘ਚ ਚੋਣ ਰੈਲੀ ਦੌਰਾਨ ਬੇਹੋਸ਼ ਹੋਏ ਨਿਤਿਨ ਗਡਕਰੀ

ਜੱਸੀ ਖੰਗੂੜਾ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ