ਦਾ ਐਡੀਟਰ ਨਿਊਜ਼, ਨਵੀਂ ਦਿੱਲੀ —— ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਇਨ੍ਹਾਂ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ।
ਸੁਸ਼ੀਲ ਕੁਮਾਰ ਰਿੰਕੂ 27 ਮਾਰਚ ਨੂੰ ਹੀ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਰਵਨੀਤ ਬਿੱਟੂ 26 ਮਾਰਚ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪ੍ਰਨੀਤ ਕੌਰ ਪਟਿਆਲਾ ਸੀਟ ਤੋਂ ਕਾਂਗਰਸ ਦੀ ਸੰਸਦ ਮੈਂਬਰ ਵੀ ਰਹਿ ਚੁੱਕੀ ਹੈ। ਉਹ 14 ਮਾਰਚ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ।