ਦਾ ਐਡੀਟਰ ਨਿਊਜ਼, ਚੰਡੀਗੜ੍ਹ – ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਬਦਲੇ ਮੌਸਮ ਤੋਂ ਅੱਜ ਲੋਕਾਂ ਨੂੰ ਰਾਹਤ ਮਿਲੇਗੀ। ਅੱਜ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਅਗਲੇ ਤਿੰਨ ਦਿਨਾਂ ਤੱਕ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਮੀਂਹ ਆਦਿ ਬਾਰੇ ਵੀ ਕੋਈ ਅਲਰਟ ਨਹੀਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਵਧੇਗਾ।
ਮੀਹ ਤੋਂ ਬਾਅਦ ਹਾਲਾਂਕਿ ਉਮੀਦ ਹੈ ਕਿ ਹੁਣ ਗਰਮੀ ਵਧਣੀ ਸ਼ੁਰੂ ਹੋ ਜਾਵੇਗੀ। ਦੂਜੇ ਪਾਸੇ ਸ਼ਨੀਵਾਰ ਨੂੰ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਪੰਜਾਬ ਦੇ ਕਈ ਜ਼ਿਲਿਆਂ ‘ਚ ਫਸਲਾਂ ਦਾ ਨੁਕਸਾਨ ਹੋਇਆ ਹੈ। ਕਿਸਾਨ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਉਸ ਦਾ ਕਹਿਣਾ ਹੈ ਕਿ ਮੀਂਹ ਕਾਰਨ ਹੁਣ ਫਸਲ ਦਾ ਝਾੜ ਘੱਟ ਹੋਵੇਗਾ।