ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ, ਦੱਸਿਆ ਜਾ ਰਿਹਾ ਹੈ ਕਿ ਉਹ ਡਾਇਰੀਆ ਤੋਂ ਪੀੜਿਤ ਹੋ ਗਏ ਹਨ, ਜਿਸ ਦੀ ਵਜ੍ਹਾ ਕਰਕੇ ਉਹ, ਲੁਧਿਆਣਾ ਜ਼ਿਲ੍ਹੇ ਦੇ ਅੰਦਰ ਪਾਇਲ ਤੋਂ ਸ਼ੁਰੂ ਹੋਣ ਵਾਲੀ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਿਲ ਨਹੀਂ ਹੋਣਗੇ ਅਤੇ ਉਹਨਾਂ ਦੀ ਜਗ੍ਹਾ ਤੇ ਅੱਜ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਦੀ ਰਹਿਨੁਮਾਈ ਕਰਨਗੇ, ਇਸ ਦੀ ਪੁਸ਼ਟੀ ਉਹਨਾਂ ਨੇ ਖੁਦ ਕੀਤੀ ਹੈ।
ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪੰਜਾਬ ਬਚਾਓ ਯਾਤਰਾ ਅੱਜ ਦਾ ਪ੍ਰੋਗਰਾਮ ਲੁਧਿਆਣੇ ਦੇ ਪਾਇਲ ਅਤੇ ਸਾਹਨੇਵਾਲ ਵਿਧਾਨ ਸਭਾ ਹਲਕੇ ਵਿੱਚ ਹੈ।