ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਗੁਰਦੁਆਰਾ ਹੇਮਕੁੰਟ ਸਾਹਿਬ 25 ਮਈ ਨੂੰ ਸੰਗਤਾਂ ਲਈ ਦਰਸ਼ਨਾਂ ਵਾਸਤੇ ਖੋਲ੍ਹਿਆ ਜਾਵੇਗਾ। ਗੁਰਦੁਆਰੇ ਦੇ ਸੇਵਾਦਾਰ ਗੋਵਿੰਦਘਾਟ ਤੋਂ ਅਸਥਾਨ ਦਾ ਮੁਆਇਨਾ ਕਰਕੇ ਵਾਪਸ ਪਰਤ ਆਏ ਹਨ। ਪਰ ਹੇਮਕੁੰਟ ਵਿੱਚ ਅਜੇ ਵੀ 15 ਫੁੱਟ ਦੇ ਕਰੀਬ ਬਰਫ਼ ਪਈ ਹੈ।
ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਭਾਰਤੀ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸੇਵਾਦਾਰਾਂ ਦਾ ਦਲ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜ ਗਿਆ ਹੈ, ਜਿਨ੍ਹਾਂ ਨੇ ਗੁਰਦੁਆਰੇ ਦੇ ਗੇਟ ਅੱਗੇ ਬਰਫ ਨੂੰ ਹਟਾਉਣ ਤੋਂ ਬਾਅਦ ਅਰਦਾਸ ਕਰਕੇ ਗੁਰਦੁਆਰੇ ਦੇ ਕਪਾਟ ਖੋਲੇ ਹਨ। 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ ਅਤੇ ਇਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ। ਭਾਰਤੀ ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਵੇਗਾ।