ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖਤ ਮਿਹਨਤ ਸਦਕਾ ਪੰਜਾਬ ਵਾਸੀ ਹੁਣ ਇੱਕਤਰਫਾ ਫੈਸਲਾ ਲੈਣਾ ਲਈ ਜਾਗਰੂਕ ਹੋ ਚੁੱਕੇ ਹਨ।


ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਪੂਰੇ ਪੰਜਾਬ ਦੇ ਹਰੇਕ ਹਲਕੇ ਅੰਦਰ ਕੀਤੀ ਗਈ ਲਾਮ ਬੰਦੀ ਨੇ ਕਾਂਗਰਸ, ਆਪ ਅਤੇ ਬੀਜੇਪੀ ਦੇ ਨਾਪਾਕ ਗਠਜੋੜ ਤੇ ਪੰਜਾਬ ਵਿਰੋਧੀ ਚਿਹਰੇ ਨੂੰ ਨੰਗਾ ਕਰ ਦਿੱਤਾ ਹੈ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਆਉਣ ਵਾਲੀ 1 ਜੂਨ ਨੂੰ ਪੰਜਾਬ ਦਾ ਹਰੇਕ ਵਰਗ ਤੱਕੜੀ ਚੋਣ ਨਿਸਾਨ ‘ਤੇ ਬਟਣ ਦੱਬਣ ਲਈ ਤੱਤਪਰ ਹੈ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੇ ਅਕਾਲੀ ਉਮੀਦਵਾਰਾਂ ਦੀ ਸਥਿਤੀ ਮਜ਼ਬੂਤ ਨਜ਼ਰ ਆ ਰਹੀ ਹੈ ।
