ਦਾ ਐਡੀਟਰ ਨਿਊਜ਼, ਮੋਹਾਲੀ —– ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੋਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ AKM ਮੈਰਿਜ ਪੈਲੇਸ ਵਿੱਚ ਵਿਆਹ ਦਾ ਸਮਾਗਮ ਹੋਵੇਗਾ। ਬੀਤੇ ਦਿਨ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਸ਼ਾਮ ਨੂੰ ਜਾਗੋ ਦਾ ਪ੍ਰੋਗਰਾਮ ਵੀ ਹੋਇਆ। ਇਸ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਸ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ। ਸੋਹੀ ਪਰਿਵਾਰ ਦਾ ਪਿਛੋਕੜ ਵੀ ਮਲੋਟ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।