ਹੁਸ਼ਿਆਰਪੁਰ। ਸਥਾਨਕ ਵਾਰਡ ਨੰਬਰ-21 ਪਿੱਪਲਾਵਾਲਾ ਵਿਖੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਦੇ ਹੋਏ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਨਵੇਂ ਲਗਾਏ ਗਏ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ, ਇਸ ਸਮੇਂ ਪ੍ਰੋ. ਹਰਬੰਸ ਸਿੰਘ ਧਾਮੀ ਵੀ ਵਿਸ਼ੇਸ਼ ਤੌਰ ’ਤੇ ਹਾਜਰ ਰਹੇ ਜਿਨਾਂ ਨੇ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਵਾਰਡ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਨੂੰ ਕਾਂਗਰਸ ਸਰਕਾਰ ਵੱਲੋਂ ਤੁਰੰਤ ਹੱਲ ਕੀਤਾ ਗਿਆ ਹੈ, ਜਿਸ ਲਈ ਵਾਰਡ ਵਾਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਧੰਨਵਾਦੀ ਹਨ। ਇਸ ਸਮੇਂ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਭਵਿੱਖ ਵਿਚ ਵੀ ਲੋਕਾਂ ਨੂੰ ਸਹੂਲਤਾਂ ਦੇਣ ਦਾ ਕਾਰਜ ਜਾਰੀ ਰਹੇਗਾ। ਇਸ ਮੌਕੇ ਸ਼੍ਰੀਮਤੀ ਸੁਲੇਖਾ ਰਤਨ, ਰਾਕੇਸ਼ ਮਰਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਉਕਾਂਰ ਸਿੰਘ, ਹਰਚਰਨਜੀਤ ਸਿੰਘ ਧਾਮੀ, ਅਵਤਾਰ ਸਿੰਘ ਨੰਬਰਦਾਰ, ਕਾਲਾ ਚੌਧਰੀ, ਟਿੰਮਾ ਸਮੇਤ ਹੋਰ ਵੀ ਵਾਰਡ ਵਾਸੀ ਮੌਜੂਦ ਸਨ।
-ਪਿੱਪਲਾਵਾਲਾ ’ਚ ਨਵੇਂ ਟਿਊਬਵੈਲ ਦਾ ਉਦਘਾਟਨ