ਹੁਸ਼ਿਆਰਪੁਰ। ਨਗਰ ਨਿਗਮ ਹੁਸ਼ਿਆਰਪੁਰ ਦੀ ਹੋਣ ਜਾ ਰਹੀ ਚੋਣ ਨੂੰ ਲੈ ਕੇ ਅਕਾਲੀ ਦਲ ਵੱਲੋਂ ਲਗਾਤਾਰ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਮੁਹਿੰਮ ਨੂੰ ਭਖਾਇਆ ਜਾ ਰਿਹਾ ਹੈ, ਜਿਸਦੇ ਤਹਿਤ ਪਾਰਟੀ ਦੇ ਜਿਲਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਆਪਣੀ ਟੀਮ ਨਾਲ ਵੱਖ-ਵੱਖ ਵਾਰਡਾਂ ਵਿਚ ਜਾ ਕੇ ਮੀਟਿੰਗਾਂ ਕਰ ਰਹੇ ਹਨ ਤੇ ਅੱਜ ਵਾਰਡ ਨੰਬਰ-11 ਤੋਂ ਅਕਾਲੀ ਦਲ ਦੀ ਉਮੀਦਵਾਰ ਅਮਨਦੀਪ ਕੌਰ ਵੱਲੋਂ ਰੱਖੀ ਗਈ ਮੀਟਿੰਗ ਵਿਚ ਲਾਲੀ ਬਾਜਵਾ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਲਾਲੀ ਬਾਜਵਾ ਨੇ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਵਿਕਾਸ ਕਰਨ ਵਿਚ ਵਿਸ਼ਵਾਸ਼ ਰੱਖਿਆ ਹੈ ਤੇ ਜੇਕਰ ਸ਼ਹਿਰ ਵਾਸੀਆਂ ਨੇ ਮੌਕਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਸ਼ਹਿਰ ਦੇ ਵਿਕਾਸ ਲਈ ਪੂਰੀ ਤਾਕਤ ਲਗਾ ਦੇਵੇਗਾ। ਉਨਾਂ ਕਿਹਾ ਕਿ ਬੀਬੀ ਅਮਨਦੀਪ ਕੌਰ ਜਿੱਥੇ ਇਮਾਨਦਾਰ ਚੇਹਰਾ ਹੈ ਉੱਥੇ ਹੀ ਵਿਕਾਸ ਲਈ ਵੀ ਵਚਨਬੱਧ ਹੈ। ਇਸ ਮੌਕੇ ਬੀਬੀ ਅਮਨਦੀਪ ਕੌਰ ਨੇ ਕਿਹਾ ਕਿ ਵਾਰਡ ਵਾਸੀਆਂ ਨੂੰ ਮਿਲ ਰਹੇ ਪਿਆਰ ਤੇ ਸਤਿਕਾਰ ਲਈ ਉਹ ਹਮੇਸ਼ਾ ਸਭ ਦੇ ਰਿਣੀ ਰਹਿਣਗੇ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਮੈਂਬਰ ਐਸ.ਜੀ.ਪੀ.ਸੀ., ਹਰਜਿੰਦਰ ਸਿੰਘ ਵਿਰਦੀ, ਦਵਿੰਦਰ ਸਿੰਘ ਬੈਂਸ,ਡਾ. ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਤੀਰਥ ਸਿੰਘ, ਨਿਰਮਲ ਸਿੰਘ, ਰਵਿੰਦਰਪਾਲ ਸਰਮਾ, ਰਾਮ ਪ੍ਰਕਾਸ਼, ਹੈਪੀ ਅਰੋੜਾ, ਅਮਨਦੀਪ ਸੇਠੀ, ਪ੍ਰਕਾਸ਼ ਕੌਰ, ਕੁਲਦੀਪ ਕੌਰ, ਕਮਲਪ੍ਰੀਤ, ਸਪਨਾ ਅਰੋੜਾ, ਸਤਵਿੰਦਰ ਸਿੰਘ ਆਹਲੂਵਾਲੀਆ, ਪ੍ਰਭਪਾਲ ਬਾਜਵਾ, ਜਪਿੰਦਰ ਅਟਵਾਲ, ਗੁਰਪ੍ਰੀਤ ਸਿੰਘ ਕੋਹਲੀ, ਮਨਦੀਪ ਸਿੰਘ ਜਸਵਾਲ, ਜਤਿੰਦਰ ਰੀਹਲ ਆਦਿ ਵੀ ਮੌਜੂਦ ਸਨ।
-ਅਕਾਲੀ ਦਲ ਨੇ ਹਮੇਸ਼ਾ ਵਿਕਾਸ ਨੂੰ ਪਹਿਲ ਦਿੱਤੀ-ਲਾਲੀ ਬਾਜਵਾ