-ਸ਼ਰਨਜੀਤ ਢਿੱਲੋ ਤੇ ਲਾਲੀ ਬਾਜਵਾ ਵੱਲੋਂ ਵੱਖ-ਵੱਖ ਵਾਰਡਾਂ ਵਿਚ ਚੋਣ ਪ੍ਰਚਾਰ
ਹੁਸ਼ਿਆਰਪੁਰ। ਨਗਰ ਨਿਗਮ ਚੋਣਾ ਲਈ ਅਕਾਲੀ ਦਲ ਵੱਲੋਂ ਹੁਸ਼ਿਆਰਪੁਰ ਲਈ ਅਬਜਰਵਰ ਨਿਯੁਕਤ ਕੀਤੇ ਗਏ ਸਾਬਕਾ ਮੰਤਰੀ ਪੰਜਾਬ ਸਰਕਾਰ ਸ਼ਰਨਜੀਤ ਸਿੰਘ ਢਿੱਲੋ ਲਗਾਤਾਰ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਵਾਰਡਾਂ ਵਿਚ ਕਰਵਾਏ ਜਾ ਰਹੇ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਹਨ ਤੇ ਅੱਜ ਵੀ ਉਨਾਂ ਨੇ ਵੱਖ-ਵੱਖ ਵਾਰਡਾਂ ਵਿਚ ਪਹੁੰਚ ਕੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਤੇ ਇਸ ਮੌਕੇ ਅਕਾਲੀ ਦਲ ਦੇ ਜਿਲਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵੀ ਵਿਸ਼ੇਸ਼ ਰੂਪ ਨਾਲ ਹਾਜਰ ਰਹੇ। ਇਸ ਸਮੇਂ ਆਪਣੇ ਸੰਬੋਧਨ ਵਿਚ ਸ਼ਰਨਜੀਤ ਢਿੱਲੋ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਵਿਕਾਸ ਕਰਵਾਇਆ ਹੈ ਤੇ ਇਹੀ ਕਾਰਨ ਹੈ ਕਿ ਅੱਜ ਲੋਕਾਂ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਸੀਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚੋਣ ਪ੍ਰਚਾਰ ਲਈ ਪਹੁੰਚ ਰਹੇ ਹਾਂ ਤੇ ਸਾਨੂੰ ਕਿਤੇ ਵੀ ਇਸ ਗੱਲ ਦਾ ਅਹਿਸਾਸ ਨਹੀਂ ਹੋ ਰਿਹਾ ਕਿ ਅਸੀਂ ਸ਼ਹਿਰ ਵਿਚ ਪ੍ਰਚਾਰ ਕਰ ਰਹੇ ਹਾਂ ਕਿਉਕਿ ਜਿਸ ਤਰਾਂ ਅਕਾਲੀ ਦਲ ਨੂੰ ਪਿੰਡਾਂ ਵਿਚ ਪਿਆਰ ਤੇ ਸਮਰਥਨ ਮਿਲਦਾ ਹੈ ਉਸੇ ਤਰਾਂ ਸ਼ਹਿਰਾਂ ਵਿਚ ਵੀ ਲੋਕ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕਰ ਰਹੇ ਹਨ ਤੇ ਇਹ ਇਸ ਕਾਰਨ ਸੰਭਵ ਹੋਇਆ ਹੈ ਕਿਉਕਿ ਅਕਾਲੀ ਦਲ ਨੇ ਆਪਣੀ ਸਰਕਾਰ ਦੇ ਸਮੇਂ ਪਿੰਡਾਂ ਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਵਾਇਆ। ਸ਼ਰਨਜੀਤ ਢਿੱਲੋ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਮਰਥਨ ਨੇ ਇਸ ਗੱਲ ’ਤੇ ਮੋਹਰ ਲਗਾ ਦਿੱਤੀ ਹੈ ਕਿ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਸ਼ਹਿਰ ਦੇ ਹਰ ਵਰਗ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਸਾਡੀ ਭਾਈਚਾਰਕ ਸਾਂਝ ਪਹਿਲਾ ਤੋਂ ਵੀ ਮਜਬੂਤ ਹੋਈ ਹੈ ਤੇ ਆਉਦੇ ਸਮੇਂ ਦੌਰਾਨ ਇਸ ਸਾਂਝ ਨੂੰ ਅੱਗੇ ਵਧਾਉਣ ਵਿਚ ਅਕਾਲੀ ਦਲ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਬੁਰੀ ਤਰਾਂ ਫੇਲ ਹੋ ਚੁੱਕੀ ਹੈ ਤੇ ਵਿਕਾਸ ਦੇ ਨਾਮ ’ਤੇ ਦੱਸਣ ਲਈ ਕਾਂਗਰਸੀ ਆਗੂਆਂ ਕੋਲ ਕੁਝ ਵੀ ਮੌਜੂਦ ਨਹੀਂ ਹੈ ਜਿਸ ਕਾਰਨ ਇਸ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਦੂਜੇ ਪਾਸੇ ਭਾਜਪਾ ਨੇ ਸਮਾਜ ਨੂੰ ਵੰਡਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਿਸਦਾ ਜਵਾਬ ਲੋਕ ਇਨਾਂ ਚੋਣਾ ਵਿਚ ਦੇਣ ਜਾ ਰਹੇ ਹਨ। ਜਿਕਰਯੋਗ ਹੈ ਕਿ ਅੱਜ ਅਕਾਲੀ ਦਲ ਦੇ ਆਗੂਆਂ ਵੱਲੋਂ ਵਾਰਡ ਨੰਬਰ-28, ਵਾਰਡ ਨੰਬਰ-34, ਵਾਰਡ ਨੰਬਰ-35 ਤੇ ਵਾਰਡ ਨੰਬਰ-42 ਵਿਚ ਪਾਰਟੀ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਕੀਤਾ ਗਿਆ। ਇਸ ਸਮੇਂ ਰਣਜੀਤ ਸਿੰਘ ਰਾਣਾ, ਐਡਵੋਕੇਟ ਸ਼ਮਸ਼ੇਰ ਸਿੰਘ, ਦਵਿੰਦਰ ਸਿੰਘ ਬੈਂਸ, ਹਰਜੀਤ ਸਿੰਘ ਮਠਾਰੂ, ਸੰਤੋਖ ਸਿੰਘ ਔਜਲਾ, ਗੁਰਪਾਲ ਸਿੰਘ ਲਾਚੋਵਾਲ, ਪੁਨੀਤ ਇੰਦਰ ਸਿੰਘ ਕੰਗ, ਮਨਦੀਪ ਸਿੰਘ ਜਸਵਾਲ, ਅਤੁੱਲ ਸ਼ਰਮਾ, ਰੋਹਿਤ ਅਗਰਵਾਲ, ਰਣਧੀਰ ਸਿੰਘ ਭਾਰਜ, ਜਪਿੰਦਰ ਸਿੰਘ ਅਟਵਾਲ, ਕੁਲਦੀਪ ਸਿੰਘ ਬਜਵਾੜਾ, ਸਤਵਿੰਦਰ ਆਹਲੂਵਾਲੀਆ ਆਦਿ ਵੀ ਹਾਜਰ ਸਨ।