ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਹੈ।
ਸਾਬਕਾ ਵਿਧਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਬਿਨਾਂ ਵਜ੍ਹਾ ਫਸਾਇਆ ਜਾ ਰਿਹਾ ਹੈ। ਇਹਨਾਂ ਦਾ ਕੋਈ ਕਸੂਰ ਨਹੀਂ ਹੈ। ਉਹ ਸਿਆਸਤ ਦਾ ਸ਼ਿਕਾਰ ਹੋ ਰਹੀ ਹੈ। ਇਹ ਗੱਲ ਉਨ੍ਹਾਂ ਅੱਜ (ਵੀਰਵਾਰ) ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਮੀਡੀਆ ਦੇ ਸਾਹਮਣੇ ਕਹੀ।
ਇਸ ਦੌਰਾਨ ਪੁਲਸ ਟੀਮ ਉਸ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਕੇ ਆਈ। ਉਸ ਦਾ ਭਤੀਜਾ ਵੀ ਉਸ ਦੇ ਨਾਲ ਸੀ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਕੀ ਉਸ ਦੇ ਘਰੋਂ ਕੋਈ ਵਸੂਲੀ ਹੋਈ ਹੈ ਤਾਂ ਸਤਕਾਰ ਕੌਰ ਨੇ ਜਵਾਬ ਦਿੱਤਾ ਕਿ ਘਰੋਂ ਕੁਝ ਵੀ ਬਰਾਮਦ ਨਹੀਂ ਹੋਇਆ। ਸੋਨਾ ਉਸਦਾ ਪੁਰਾਣਾ ਸੀ। ਜਿੱਥੋਂ ਤੱਕ ਪੈਸੇ ਦੀ ਗੱਲ ਹੈ, ਉਸਨੇ ਆਪਣੀ ਕਾਰ ਵੇਚ ਦਿੱਤੀ ਹੈ। ਉਸ ਨੇ ਪੈਸੇ ਘਰ ਵਿੱਚ ਰੱਖੇ ਹੋਏ ਸਨ। ਹਸਪਤਾਲ ਵਿੱਚ ਉਸਦੀ ਮੈਡੀਕਲ ਜਾਂਚ ਚੱਲ ਰਹੀ ਹੈ। ਪੁਲੀਸ ਵੱਲੋਂ ਉਸ ਨੂੰ ਬਾਅਦ ਦੁਪਹਿਰ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।