ਦਾ ਐਡੀਟਰ ਨਿਊਜ਼, ਨਵੀਂ ਦਿੱਲੀ ———- ਆਸਟ੍ਰੇਲੀਆ ਖਿਲਾਫ ਬਾਰਡਰ ਗਾਵਸਕਰ ਸੀਰੀਜ਼ ਲਈ ਸ਼ੁੱਕਰਵਾਰ ਨੂੰ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਨੇ ਅਗਲੇ ਮਹੀਨੇ ਆਸਟਰੇਲੀਆ ਦਾ ਦੌਰਾ ਕਰਨਾ ਹੈ, ਜਿੱਥੇ ਟੀਮ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ।
ਭਾਰਤ ਨੇ ਬਾਰਡਰ-ਗਾਵਸਕਰ ਟੈਸਟ ਸੀਰੀਜ਼ ਲਈ 18 ਮੈਂਬਰੀ ਟੀਮ ਵਿੱਚ ਅਭਿਮਨਿਊ ਈਸ਼ਵਰਨ, ਹਰਸ਼ਿਤ ਰਾਣਾ ਅਤੇ ਨਿਤੀਸ਼ ਕੁਮਾਰ ਰੈੱਡੀ ਦੀ ਚੋਣ ਕੀਤੀ ਹੈ। ਕੁਲਦੀਪ ਯਾਦਵ ਪਿੱਠ ਦੀ ਸਮੱਸਿਆ ਕਾਰਨ ਟੀਮ ਦਾ ਹਿੱਸਾ ਨਹੀਂ ਹਨ। ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਉਸ ਨੂੰ ਵੀ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ।
ਇਸ ਦੇ ਨਾਲ ਹੀ ਦੱਖਣੀ ਅਫਰੀਕਾ ਖਿਲਾਫ ਹੋਣ ਵਾਲੀ ਟੀ-20 ਸੀਰੀਜ਼ ਲਈ ਵੀ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ।
ਟੀਮ ਇੰਡੀਆ 3 ਸਾਲ ਬਾਅਦ ਆਸਟ੍ਰੇਲੀਆ ‘ਚ ਟੈਸਟ ਸੀਰੀਜ਼ ਖੇਡਣ ਜਾ ਰਹੀ ਹੈ। ਪਹਿਲਾ ਮੈਚ 22 ਨਵੰਬਰ ਤੋਂ ਪਰਥ ਵਿੱਚ ਅਤੇ ਦੂਜਾ ਮੈਚ 6 ਦਸੰਬਰ ਤੋਂ ਐਡੀਲੇਡ ਵਿੱਚ ਖੇਡਿਆ ਜਾਵੇਗਾ। ਟੀਮ ਇੰਡੀਆ ਨੇ 2014 ਤੋਂ ਬਾਅਦ ਆਸਟ੍ਰੇਲੀਆ ਖਿਲਾਫ ਕੋਈ ਟੈਸਟ ਸੀਰੀਜ਼ ਨਹੀਂ ਹਾਰੀ ਹੈ। ਇਸ ਦੌਰਾਨ ਟੀਮ ਨੇ ਵਿਰਾਟ ਕੋਹਲੀ ਦੀ ਕਪਤਾਨੀ ‘ਚ 2 ਸੀਰੀਜ਼ ਜਿੱਤੀਆਂ ਹਨ।
ਆਸਟ੍ਰੇਲੀਆ ਖਿਲਾਫ ਬਾਰਡਰ-ਗਾਵਸਕਰ ਟਰਾਫੀ ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਅਭਿਮਨਿਊ ਈਸ਼ਵਰਨ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇ.ਐੱਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰਾ ਜੈਸਵਾਲ, ਮੁਹੰਮਦ ਸਿਰਾਜ, ਆਕਾਸ਼ ਦੀਪ, ਪ੍ਰਸਿਧ ਕ੍ਰਿਸ਼ਨ, ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ।
ਰਿਜ਼ਰਵ: ਮੁਕੇਸ਼ ਕੁਮਾਰ, ਨਵਦੀਪ ਸੈਣੀ, ਖਲੀਲ ਅਹਿਮਦ।