ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਬੀਤੇ ਦਿਨ ਸ਼ਨੀਵਾਰ ਤੋਂ ਸੂਬੇ ਦੇ 4 ਹਾਈਵੇਅ ਬੰਦ ਕਰ ਦਿੱਤੇ ਹਨ। ਕਿਸਾਨ ਦੁਪਹਿਰੇ 1 ਵਜੇ ਤੋਂ ਸੜਕਾਂ ‘ਤੇ ਬੈਠ ਗਏ ਸਨ। ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ।
ਕਿਸਾਨ ਮਜ਼ਦੂਰ ਮੋਰਚਾ ਅਤੇ ਕਿਸਾਨ ਸੰਯੁਕਤ ਮੋਰਚਾ ਗੈਰ (ਸਿਆਸੀ) ਜੁਆਇੰਟ ਫੋਰਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ 1 ਵਜੇ ਤੋਂ ਪੰਜਾਬ ਦੇ 4 ਹਾਈਵੇ ਜਾਮ ਕੀਤੇ ਗਏ ਹਨ।
ਪੰਧੇਰ ਨੇ ਦੱਸਿਆ ਕਿ ਫੂਡ ਸਪਲਾਈ ਮੰਤਰੀ ਨਾਲ ਮਲਾਹਾਂ ਦੀ ਮੀਟਿੰਗ ਹੋਈ ਹੈ। ਸ਼ੈਲਰ ਮਾਲਕਾਂ ਦੀ ਮੰਗ ਸੀ ਕਿ ਝੋਨੇ ਤੋਂ ਘੱਟ ਚੌਲ ਨਿੱਕਲਦੇ ਹਨ ਅਤੇ ਉਨ੍ਹਾਂ ਨੂੰ 2-3 ਕਿਲੋ ਦੀ ਜ਼ਿਆਦਾ ਛੋਟ ਦਿੱਤੀ ਜਾਵੇ। ਕੇਂਦਰ ਨੇ ਜਲਦੀ ਟੀਮਾਂ ਭੇਜਣ ਦੀ ਗੱਲ ਕੀਤੀ ਸੀ ਪਰ ਅੱਜ ਤੱਕ ਟੀਮਾਂ ਨਹੀਂ ਪੁੱਜੀਆਂ ਅਤੇ ਸ਼ੈਲਰ ਵੀ ਝੋਨਾ ਨਹੀਂ ਚੁੱਕ ਰਹੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਲਿਫਟਿੰਗ ਜਲਦੀ ਹੋ ਸਕੇ। ਕਿਸਾਨ 26 ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਹਨ ਅਤੇ ਮੁਸ਼ਕਿਲ ਨਾਲ ਹੀ ਆਪਣਾ ਪੇਟ ਪਾਲ ਰਹੇ ਹਨ।
ਪੰਧੇਰ ਨੇ ਦੋਸ਼ ਲਾਇਆ ਕਿ ਹੁਣ ਭਾਜਪਾ ਵੱਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਖੁਦ ਭਾਜਪਾ ਵਿੱਚ ਹਨ, ਜੇਕਰ ਉਹ ਪ੍ਰਧਾਨ ਮੰਤਰੀ ਨੂੰ ਜਾਣਦੇ ਹਨ ਤਾਂ ਉਨ੍ਹਾਂ ਨੂੰ ਕੇਂਦਰ ਨਾਲ ਗੱਲ ਕਰਨੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਅੱਜ ਦਿੱਲੀ ਜਾ ਰਹੇ ਹਨ। ਕੇਜਰੀਵਾਲ ਖੁਦ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ, ਨਹੀਂ ਤਾਂ ਪੂਰਾ ਪੰਜਾਬ ਬੰਦ ਕਰ ਦਿੱਤਾ ਜਾਵੇਗਾ।
ਪੰਧੇਰ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਨਾਲ ਜੁੜੇ ਹੋਏ ਹਨ। ਜੇਕਰ ਕਿਸਾਨ ਤਬਾਹ ਹੋ ਗਏ ਤਾਂ ਪੰਜਾਬ ਤਬਾਹ ਹੋ ਜਾਵੇਗਾ। ਅੱਜ ਸੜਕਾਂ ਜਾਮ ਹੋਣਗੀਆਂ, ਮੁਸ਼ਕਿਲਾਂ ਆਉਣਗੀਆਂ, ਪਰ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਪਰ ਜੇ ਵੱਡੇ ਮਾਲ ਆ ਜਾਣਗੇ ਅਤੇ ਸੂਬੇ ਦੇ ਛੋਟੇ ਉਦਯੋਗ ਬੰਦ ਹੋ ਜਾਣਗੇ ਅਤੇ ਕਾਰੋਬਾਰ ਖ਼ਤਮ ਹੋ ਜਾਣਗੇ।
ਕਿਸਾਨਾਂ ਨੇ ਕਿਹਾ ਕਿ ਇਸ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਅਤੇ ਹਵਾਈ ਅੱਡੇ ਦੇ ਯਾਤਰੀਆਂ ਨੂੰ ਨਹੀਂ ਰੋਕਿਆ ਜਾਵੇਗਾ।