ਦਾ ਐਡੀਟਰ ਨਿਊਜ਼, ਬਠਿੰਡਾ —— ਪੰਜਾਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਦਾ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਵਿਆਹ ਹੋਇਆ। ਮੰਤਰੀ ਖੁੱਡੀਆ ਦੇ ਬੇਟੇ ਦਾ ਵਿਆਹ ਸ਼ੁੱਕਰਵਾਰ ਨੂੰ ਬਠਿੰਡਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਹੋਇਆ। ਇਸ ਵਿਆਹ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀਆਂ ਨੇ ਸ਼ਿਰਕਤ ਕੀਤੀ। ਮੰਤਰੀਆਂ ਨੇ ਵੀ ਫੋਟੋ ਸ਼ੇਅਰ ਕਰਕੇ ਖੁੱਡੀਆਂ ਨੂੰ ਵਧਾਈ ਦਿੱਤੀ।
ਆਮ ਆਦਮੀ ਪਾਰਟੀ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਧਾਇਕ ਬਣਨ ਤੋਂ ਬਾਅਦ ਮਾਨ ਸਰਕਾਰ ‘ਚ ਖੇਤੀਬਾੜੀ ਮੰਤਰੀ ਹਨ। ਖੁੱਡੀਆਂ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੂੰ ਹਰਾਇਆ ਸੀ।