ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਭਰ ‘ਚ ਅੱਜ ਤੋਂ 3 ਦਿਨਾਂ ਲਈ ਡੀ. ਸੀ. ਦਫ਼ਤਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਵਲੋਂ ਇਕ ਚਿੱਠੀ ਜਾਰੀ ਕਰਕੇ ਯੂਨੀਅਨ ਨੂੰ ਭਲਕੇ ਮਤਲਬ ਕਿ 16 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ। ਯੂਨੀਅਨ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰ ਨਾਲ ਗੱਲਬਾਤ ਮਗਰੋਂ ਹੀ ਗੱਲ ਕਿਸੇ ਪਾਸੇ ਲੱਗੇਗੀ, ਇਸ ਲਈ ਉਨ੍ਹਾਂ ਵਲੋਂ 3 ਦਿਨਾਂ ਦੀ ਕੀਤੀ ਜਾਣ ਵਾਲੀ ਹੜਤਾਲ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ।
ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਇਸ ਮੀਟਿੰਗ ਦੌਰਾਨ ਨਹੀਂ ਮੰਨੀਆਂ ਜਾਂਦੀਆਂ ਤਾਂ ਯੂਨੀਅਨ ਵਲੋਂ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।
ਦੱਸ ਦੇਈਏ ਕਿ ਯੂਨੀਅਨ ਵਲੋਂ 15 ਜਨਵਰੀ ਤੋਂ ਲੈ ਕੇ 17 ਜਨਵਰੀ ਤੱਕ ਡੀ. ਸੀ. ਦਫ਼ਤਰਾਂ ‘ਚ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ।