ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮੁੱਖ ਮੰਤਰੀ ਨੇ ਗੁਰੂ ਚਰਨਾਂ ਵਿਚ ਸੀਸ ਝੁਕਾਉਂਦਿਆਂ ਆਪਸੀ ਭਾਈਚਾਰੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ।
ਮਾਨ ਨੇ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਪੰਜਾਬ ਨੂੰ ਸ਼ਾਂਤ ਰੱਖਣ ਅਤੇ ਇਸ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ’ਚ ਯੋਗਦਾਨ ਪਾਉਣਾ ਪਵੇਗਾ। ਸਾਰੇ ਪੰਜਾਬੀਆਂ ਨੂੰ ਪੰਜਾਬ ਵਿਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀ ਦਿਨੀਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਲਈ ਪ੍ਰਚਾਰ ਰਹਿ ਰਹੇ ਹਨ। ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ 5 ਫਰਵਰੀ ਨੂੰ ਪੈਣੀਆਂ ਜਬ ਅਤੇ 8 ਫਰਵਰੀ ਨੂੰ ਨਤੀਜੇ ਆਉਣਗੇ।