ਦਾ ਐਡੀਟਰ ਨਿਊਜ਼, ਮੋਹਾਲੀ —– ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ ‘ਤੇ ਘੱਗਰ ਪੁਲ ਨੇੜੇ ਹੋਈ, ਜਿੱਥੇ ਪੁਲਿਸ ਅਤੇ ਮੈਕਸੀ ਵਿਚਕਾਰ ਮੁਕਾਬਲਾ ਹੋਇਆ। ਗ੍ਰਿਫ਼ਤਾਰੀ ਦੌਰਾਨ, ਮੈਕਸੀ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ। ਉਸਨੂੰ ਇਲਾਜ ਲਈ ਮੋਹਾਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦਾ ਇੱਕ ਆਪਰੇਟਿਵ ਹੈ,।
ਗੈਂਗਸਟਰ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਦੌਰਾਨ, ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ, ਆਤਮ-ਰੱਖਿਆ ਅਤੇ ਪੁਲਿਸ ਟੀਮ ਦੁਆਰਾ ਜਵਾਬੀ ਗੋਲੀਬਾਰੀ ਵਿੱਚ, ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਅਤੇ ਉਸਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭੇਜ ਦਿੱਤਾ ਗਿਆ।


ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਰੋੜਾਲਾ ਦਾ ਰਹਿਣ ਵਾਲਾ ਮੈਕਸੀ, ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਜਬਰੀ ਵਸੂਲੀ ਰੈਕੇਟ ਵਿੱਚ ਸ਼ਾਮਲ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਜਨਵਰੀ 2025 ਵਿੱਚ ਮੋਹਾਲੀ ਦੇ ਇੱਕ ਪ੍ਰਾਪਰਟੀ ਡੀਲਰ ਤੋਂ 50 ਲੱਖ ਰੁਪਏ ਮੰਗੇ ਸੀ। ਮੈਕਸੀ ਦਾ ਅਪਰਾਧਿਕ ਇਤਿਹਾਸ ਹੈ, ਉਸਦੇ ਖਿਲਾਫ ਜਬਰੀ ਵਸੂਲੀ ਅਤੇ ਅਸਲਾ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ। ਪੁਲਿਸ ਨੇ ਇਸ ਕੋਲੋਂ ਡੇਰਾ ਬੱਸੀ ਦੇ ਘੱਗਰ ਪੁਲ ਨੇੜੇ ਇੱਕ .32 ਕੈਲੀਬਰ ਪਿਸਤੌਲ ਬਰਾਮਦ ਕੀਤੀ ਹੈ।
ਪੁਲਿਸ ਵੱਲੋਂ ਇਸ ਮਾਮਲੇ ‘ਚ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਦੋਸ਼ੀ ਮੈਕਸੀ ਅਤੇ ਸੰਦੀਪ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਗ੍ਰਿਫਤਾਰ ਕੀਤਾ ਗਿਆ ਸੀ। ਅਗਲੇਰੀ ਜਾਂਚ ਜਾਰੀ ਹੈ।