ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਬਣੇ ਗੰਭੀਰ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਆਲ ਪਾਰਟੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਪੰਜ ਵਜੇ ਹੋਵੇਗੀ। ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੱਦਾ ਭੇਜਿਆ ਗਿਆ ਹੈ।