ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਭਾਰਤ ਅਤੇ ਪਾਕਿਸਤਾਨ ਜੰਗ ਵੈਚਲੇ ਸੀਜ਼ ਫਾਇਰ ਕਰਨ ਲਈ ਰਾਜ਼ੀ ਹੋ ਗਏ ਹਨ। ਇਸ ਸੰਬੰਧੀ ਅਮਰੀਕੀ ਰਾਸ਼ਟਰਪਤੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਆਪਣੇ ਐਕਸ ‘ਤੇ ਕੀਤੇ ਟਵੀਟ ‘ਚ ਉਨ੍ਹਾਂ ਕਿਹਾ ਕਿ, “ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਡੋਨਾਲਡ ਟਰੰਪ ਨੇ ਕਿਹਾ, ‘ਅਮਰੀਕਾ ਦੀ ਵਿਚੋਲਗੀ ਹੇਠ ਬੀਤੀ ਰਾਤ ਹੋਈ ਲੰਬੀ ਚਰਚਾ ਤੋਂ ਬਾਅਦ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ ਲਈ ਸਹਿਮਤ ਹੋ ਗਏ ਹਨ।’ ਮੈਂ ਦੋਵਾਂ ਦੇਸ਼ਾਂ ਨੂੰ ਇੱਕ ਆਮ ਸਮਝਦਾਰੀ ਵਾਲਾ ਫੈਸਲਾ ਲੈਣ ਲਈ ਵਧਾਈ ਦਿੰਦਾ ਹਾਂ।”