- ਡਾਕਟਰ ਦਾ ਕਹਿਣਾ ਹੈ ਕਿ ਪਰਿਵਾਰ ਘਰ ਵਿੱਚ ਇਲਾਜ ਚਾਹੁੰਦਾ ਹੈ
- ਸਾਹ ਲੈਣ ਵਿੱਚ ਤਕਲੀਫ਼ ਕਾਰਨ ਦੋ ਦਿਨ ਪਹਿਲਾਂ ਦਾਖਲ ਕਰਵਾਇਆ ਗਿਆ ਸੀ
ਦਾ ਐਡੀਟਰ ਨਿਊਜ਼, ਮੁੰਬਈ —– ਬਾਲੀਵੁੱਡ ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਸਵੇਰੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਸਦੇ ਡਾਕਟਰ ਨੇ ਕਿਹਾ ਕਿ, ਉਨ੍ਹਾਂ ਦੇ ਪਰਿਵਾਰ ਨੇ ਘਰ ਵਿੱਚ ਹੀ ਇਲਾਜ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਡਾਕਟਰ ਪ੍ਰਤੀਕ ਸਮਦਾਨੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਧਰਮਿੰਦਰ ਪਿਛਲੇ ਕਈ ਹਫ਼ਤਿਆਂ ਤੋਂ ਰੁਕ-ਰੁਕ ਕੇ ਹਸਪਤਾਲ ਵਿੱਚ ਭਰਤੀ ਹੋ ਰਹੇ ਸਨ ਅਤੇ ਘਰ ਵਾਪਸ ਜਾ ਰਹੇ ਸਨ। ਉਨ੍ਹਾਂ ਨੂੰ ਅੱਜ ਸਵੇਰੇ 7:30 ਵਜੇ ਦੇ ਕਰੀਬ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਧਰਮਿਦਰ ਦੇ ਛੁੱਟੀ ਮਿਲਣ ਤੋਂ ਬਾਅਦ, ਪੁਲਿਸ ਨੇ ਭੀੜ ਇਕੱਠੀ ਹੋਣ ਤੋਂ ਰੋਕਣ ਲਈ ਜੁਹੂ ਵਿੱਚ ਉਸਦੇ ਘਰ ਜਾਣ ਵਾਲੀ ਗਲੀ ਨੂੰ ਬੰਦ ਕਰ ਦਿੱਤਾ ਹੈ।

ਧਰਮਿਦਰ ਨੂੰ 10 ਨਵੰਬਰ ਨੂੰ ਉਸਦੀ ਸਿਹਤ ਵਿਗੜਨ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਅਤੇ ਉਸਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਸੰਨੀ ਦਿਓਲ ਦੀ ਟੀਮ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਧਰਮਿੰਦਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਕਿਰਪਾ ਕਰਕੇ ਉਸਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰੋ।
ਇਸ ਦੌਰਾਨ, 11 ਨਵੰਬਰ ਦੀ ਸਵੇਰ ਨੂੰ, ਮੀਡੀਆ ਵਿੱਚ ਅਦਾਕਾਰ ਦੀ ਮੌਤ ਦੀ ਝੂਠੀ ਖ਼ਬਰ ਆਈ, ਜਿਸ ਤੋਂ ਬਾਅਦ ਉਨ੍ਹਾਂ ਦੀ ਧੀ ਈਸ਼ਾ ਦਿਓਲ ਅਤੇ ਪਤਨੀ ਹੇਮਾ ਮਾਲਿਨੀ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ।