ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਵੀਰਵਾਰ ਨੂੰ ਪੰਜਾਬ ਕੈਬਨਿਟ ‘ਚ ਅਚਾਨਕ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਦੇ ਦੋ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਗਏ ਹਨ। ਡਾ. ਰਵਜੋਤ ਸਿੰਘ ਨੂੰ ਐਨਆਰਆਈ ਵਿਭਾਗ ਮਿਲਿਆ ਹੈ, ਜਦੋਂ ਕਿ ਸੰਜੀਵ ਅਰੋੜਾ ਨੂੰ ਲੋਕਲ ਬਾਡੀ ਵਿਭਾਗ ਦਿੱਤਾ ਗਿਆ ਹੈ।
ਇੱਥੇ ਇਹ ਦੱਸ ਦਈਏ ਕਿ ਸਥਾਨਕ ਸਰਕਾਰਾਂ ਵਿਭਾਗ ਪਹਿਲਾਂ ਡਾ. ਰਵਜੋਤ ਸਿੰਘ ਕੋਲ ਸੀ ਜੋ ਕਿ ਹੁਣ ਸੰਜੀਵ ਅਰੋੜਾ ਨੂੰ ਦਿੱਤਾ ਗਿਆ ਹੈ। ਐਨਆਰਆਈ ਵਿਭਾਗ ਜੋ ਕਿ ਪਹਿਲਾਂ ਸੰਜੀਵ ਅਰੋੜਾ ਕੋਲ ਸੀ, ਜੋ ਕਿ ਹੁਣ ਡਾ. ਰਵਜੋਤ ਸਿੰਘ ਨੂੰ ਦਿੱਤਾ ਗਿਆ ਹੈ।