ਇਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰੀ ਬਚ ਗਈ ਹੈ,ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਜ਼ੈਕਟਿਵ ਕਮੇਟੀ ਦੀ ਮੀਟਿੰਗ ਦੌਰਾਨ ਇਹ ਮਸਲਾ ਨਹੀਂ ਵਿਚਾਰਿਆ ਗਿਆ ਜਿਸ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਸਲੇ ਤੇ ਕੋਈ ਵਿਚਾਰ ਵਟਾਂਦਰਾ ਨਹੀਂ ਹੋਇਆ ਹੈ,ਹਾਲਾਂ ਕਿ ਦੋ ਦਿਨ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੋਂ ਮੁਕਤ ਕਰਨ ਲਈ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਵੱਡਾ ਸਿਆਸੀ ਘੋਲ ਹੋਇਆ ਸੀ, ਜਿਸ ਦੇ ਫਲਸਰੂਪ ਗਿਆਨੀ ਹਰਪ੍ਰੀਤ ਸਿੰਘ ਆਪਣੀ ਜਥੇਦਾਰੀ ਬਚਾਉਣ ਵਿਚ ਕਾਮਯਾਬ ਹੋ ਗਏ। ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਇਹ ਐਲਾਨ ਕੀਤਾ ਕਿ ਐਸਜੀਪੀਸੀ ਦਿੱਲੀ ਦੇ ਜੰਤਰ ਮੰਤਰ ਧਰਨੇ ਤੇ ਬੈਠੇ ਪਹਿਲਵਾਨਾਂ ਦੇ ਹੱਕ ਵਿੱਚ ਉਤਰੇਗੀ ਅਤੇ ਜਲਦੀ ਹੀ ਐਸਜੀਪੀਸੀ ਦਾ ਇਕ ਵਫ਼ਦ ਦਿੱਲੀ ਦੇ ਜੰਤਰ ਮੰਤਰ ਧਰਨੇ ਤੇ ਬੈਠੇ ਪਹਿਲਵਾਨਾਂ, ਖਾਸ ਕਰਕੇ ਉਹਨਾਂ ਲੜਕੀਆਂ ਜਿਹਨਾਂ ਦਾ ਸ਼ਰੀਰਕ ਸ਼ੋਸ਼ਣ ਹੋਇਆ ਹੈ, ਦੇ ਹੱਕ ਵਿੱਚ ਖੜੇਗੀ। ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ਼ੋਸ਼ਲ ਮੀਡੀਆ ਤੇ ਸਿੱਖ ਇਤਿਹਾਸ ਨੂੰ ਤੋੜਿਆ-ਮਰੋੜਿਆ ਜਾ ਰਿਹਾ ਹੈ, ਕੁਝ ਲੋਕ ਸਿੱਖ ਇਤਿਹਾਸ, ਸਿੱਖ ਕਕਾਰਾਂ ਤੇ ਸਵਾਲ ਖੜੇ ਕਰ ਰਹੇ ਹਨ ਅਤੇ ਬੜੀ ਭੱਦੀ ਸ਼ਬਦਾਵਲੀ ਬੋਲਦੇ ਹਨ ਅਤੇ ਉਨ੍ਹਾਂ ਦੇ ਚਿਹਰੇ ਮੋਹਰੇ ਵੀ ਸਿੱਖਾਂ ਵਾਲੇ ਹਨ, ਸਾਡੇ ਸੋਸ਼ਲ ਮੀਡੀਆ ਵਿੰਗ ਨੇ ਉਹਨਾਂ ਨੂੰ ਲੋਕੇਟ ਵੀ ਕੀਤਾ ਹੈ ਅਤੇ ਅਸੀਂ ਇਸ ਸਬੰਧੀ ਕਈ ਵਾਰ ਪੁਲਿਸ ਕਮਿਸ਼ਨਰ ਨੂੰ ਵੀ ਸ਼ਿਕਾਇਤਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ, ਅਗਰ ਇਹ ਕਿਸੇ ਹੋਰ ਧਰਮ ਨਾਲ ਵਰਤਾਰਾ ਹੁੰਦਾ ਤਾਂ ਕੱਦੋ ਦੀ ਕਾਰਵਾਈ ਹੋ ਜਾਣੀ ਸੀ। ਉਹਨਾਂ ਦੇ ਦੋ ਗੁਰਦੁਆਰਾ ਸਾਹਿਬਾਨ ਦਾ ਜਿਕਰ ਕਰਦਿਆਂ ਕਿਹਾ ਕਿ ਇੱਕ ਗੁਰਦੁਆਰਾ ਡਾਂਗ ਮਾਰ ਸਾਹਿਬ ਅਤੇ ਦੂਸਰਾ ਗੁਰਦੁਆਰਾ ਸਾਹਿਬ ਮਸ਼ੂਕਾ, ਜਿੱਥੇ ਤਿੱਬਤੀਆਂ ਦੇ ਅਸਥਾਨ ਤੇ ਗੁਰੂ ਨਾਨਕ ਸਾਹਿਬ ਨੇ ਝਰਨਾ ਵੀ ਪ੍ਰਗਟ ਕੀਤਾ ਸੀ ਅਤੇ ਮੌਜੂਦਾ ਸਰਕਾਰ ਨੇ ਉਥੇ ਜਬਰਦਸਤੀ ਕਬਜ਼ਾ ਕਰਨ ਦਾ ਜਤਨ ਕੀਤਾ ਹੈ, ਇਸ ਸਬੰਧੀ ਇਕ ਚਾਰ ਮੈਂਬਰੀ ਕਮੇਟੀ ਦਾ ਵਫਦ ਉਨ੍ਹਾਂ ਨਾਲ ਸੰਪਰਕ ਕਰੇਗਾ, ਇੱਥੋਂ ਤੱਕ ਕਿ ਮੁੱਖ ਮੰਤਰੀ ਨਾਲ ਵੀ ਸੰਪਰਕ ਕੀਤਾ ਜਾਵੇਗਾ। ਇਸ ਸਬੰਧੀ ਐਸਜੀਪੀਸੀ ਤਿੱਬਤੀ ਧਾਰਮਿਕ ਆਗੂ ਦਲਾਈਲਾਮਾ ਨਾਲ ਵੀ ਮੁਲਾਕਾਤ ਕਰੇਗੀ। ਡਾਂਗਮਾਰ ਗੁਰਦੁਆਰਾ ਸਬੰਧੀ ਧਾਮੀ ਨੇ ਕਿਹਾ ਕਿ ਉਥੋਂ ਦੀ ਹਾਈ ਕੋਰਟ ਨੇ ਇਹ ਆਦੇਸ਼ ਦਿੱਤਾ ਸੀ ਕਿ ਇਸ ਮਸਲੇ ਨੂੰ ਆਪਸ ਵਿਚ ਬੈਠ ਕੇ ਕਰਕੇ ਹੱਲ ਕੀਤਾ ਜਾਵੇ, ਉਨ੍ਹਾਂ ਅਸਿੱਧੇ ਤੌਰ ਤੇ ਬੀਜੇਪੀ ਦੇ ਕੁਝ ਨੇਤਾਵਾਂ ਤੇ ਨਿਸ਼ਾਨਾ ਸਾਧਿਆ ਹੈ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾ ਕੀਤੀ ਜਾਵੇ ਕੁਝ ਠੋਸ ਕਦਮ ਉਠਾਏ ਜਾਣ। ਧਾਮੀ ਨੇ ਕਿਹਾ ਕਿ ਲਗਾਤਾਰ ਗੁਰਦੁਆਰਾ ਸਾਹਿਬ ਵਿੱਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਸਕੱਤਰਾਂ ਦੀਆਂ ਡਿਊਟੀਆਂ ਲਗਾਈਆਂ ਗਈਆ।ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਇਸ ਸਬੰਧੀ ਸਖ਼ਤ ਕਾਨੂੰਨ ਬਣਾਏ ਜਾਣ ਉਹਨਾਂ ਉਨ੍ਹਾਂ ਦੱਸਿਆ ਕਿ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਸ਼ੋਕ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪੰਜ ਪੰਜ ਮੂਲ ਮੰਤਰ ਦੇ ਪਾਠ ਕੀਤੇ।
ਬੱਚ ਗਈ ਜੱਥੇਦਾਰੀ, ਮੀਟਿੰਗ ਵਿੱਚ ਨਹੀਂ ਹੋਈ ਚਰਚਾ, ਧਰਨੇ ਤੇ ਬੈਠੇ ਪਹਿਲਵਾਨਾਂ ਦੇ ਹੱਕ ‘ਚ’ ਉੱਤਰੀ ਐਸ.ਜੀ.ਪੀ.ਸੀ