ਦਾ ਐਡੀਟਰ ਨਿਊਜ਼, ਚੰਡੀਗੜ੍ਹ। ਪੰਜਾਬ ਦੀ ਪੰਜਾਬੀ ਅਖਬਾਰ ‘ਅਜੀਤ’ ਸਮੂਹ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਵਿਜੀਲੈਂਸ ਬਿਊਰੋ ਦੇ ਅੱਗੇ ਪੇਸ਼ ਹੋਣ ਦੀ ਬਜਾਏ ਪੰਜਾਬ ਐਂਡ ਹਰਿਆਣਾ ਹਾਈਕਰਟ ਪੁੱਜ ਗਏ ਹਨ, ਉਹਨਾਂ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ, ਇਹ ਅਰਜੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਅਤੇ ‘ਜ਼ਮਾਨਤ ਕੇਸਾਂ ਦੇ ਮਾਹਿਰ’ ਆਰ ਐਸ ਚੀਮਾ ਵੱਲੋਂ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਹ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ।ਉਹਨਾਂ ਨੂੰ 29 ਮਈ ਨੂੰ ਜਲੰਧਰ ਦੇ ਦਫ਼ਤਰ ਵਿਖੇ ਪੇਸ਼ ਹੋਣ ਲਈ ਸੱਦਿਆ ਗਿਆ ਸੀ। ਦੂਜੇ ਪਾਸੇ ਪੰਜਾਬ ਕਾਂਗਰਸ ਨੇ ਇਕ ਮਤਾ ਪਾਸ 1 ਜੂਨ ਨੂੰ ਜਲੰਧਰ ਵਿਖੇ ਵੱਡਾ ਇਕੱਠ ਬੁਲਾ ਲਿਆ ਹੈ, ਕਾਂਗਰਸ ਨੇ ਇਸ ਇਕੱਠ ਵਿੱਚ ਸਾਰੀਆਂ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਇਥੇ ਗੱਲ ਜ਼ਿਕਰਯੋਗ ਹੈ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਅਤੇ ਬਰਜਿੰਦਰ ਸਿੰਘ ਹਮਦਰਦ ਵਿੱਚ ਵੱਡਾ ਰੇੜਕਾ ਪਿਆ ਹੋਇਆ ਹੈ, ਇਹ ਰੇੜਕਾ ਉਦੋਂ ਸ਼ੁਰੂ ਹੋਇਆ ਸੀ ਜਦੋਂ ਪੰਜਾਬ ਸਰਕਾਰ ਨੇ ‘ਅਜੀਤ’ ਸਮੂਹ ਦੇ ਇਸ਼ਤਿਹਾਰ ਬੰਦ ਕਰ ਦਿੱਤੇ ਸਨ। ਇੱਥੇ ਇਹ ਗੱਲ ਕਰਨੀ ਵਾਜਬ ਹੋਵੇਗੀ ਕਿ ਇਸ ਤੋਂ ਪਹਿਲਾਂ ਵੀ ਕਈ ਸਰਕਾਰਾਂ ਨੇ ‘ਅਜੀਤ’ ਅਖਬਾਰ ਦੇ ਇਸ਼ਤਿਹਾਰ ਬੰਦ ਕੀਤੇ ਸਨ ਅਤੇ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਦੌਰਾਨ ਵੀ ਬਰਜਿੰਦਰ ਸਿੰਘ ਹਮਦਰਦ ਅਤੇ ਬੇਅੰਤ ਸਿੰਘ ਵਿਚਕਾਰ ਵੱਡਾ ਵਿਵਾਦ ਰਿਹਾ ਸੀ ਅਤੇ ਪੂਰੇ ਪੰਜਾਬ ਵਿਚ ਬੇਅੰਤ ਸਿੰਘ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਕੀਤੇ ਗਏ ਸਨ। ਇੱਥੇ ਹੀ ਬਸ ਨਹੀਂ ਕਿ ਪੰਜਾਬ ਵਿੱਚ ਖਾੜਕੂਵਾਦ ਦੌਰਾਨ ਵੀ ‘ਅਜੀਤ’ ਨੂੰ ਬੰਦ ਕਰਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਲੇਕਿਨ ਇਸਦੇ ਬਾਵਜੂਦ ਵੀ ‘ਅਜੀਤ’ ਅਖਬਾਰ ਨੇ ਆਪਣਾ ਸਫ਼ਰ ਨਿਰੰਤਰ ਜਾਰੀ ਰੱਖਿਆ ਸੀ। ਇਸ ਮੌਜੂਦਾ ਵਿਵਾਦ ਦੇ ਪੈਦਾ ਹੋਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿਚ ਕਾਫੀ ਹਲਚਲ ਪੈਦਾ ਹੋ ਗਈ ਹੈ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਦੇ ਖਿਲਾਫ ਬਿਆਨਬਾਜੀ ਕਰ ਰਹੀਆਂ ਹਨ ਅਤੇ ਇਸ ਨੂੰ ਪ੍ਰੈਸ ਦੀ ਆਜ਼ਾਦੀ ਉੱਤੇ ਵੱਡਾ ਹਮਲਾ ਦੱਸ ਰਹੀਆਂ ਹਨ।ਹੈਰਾਨੀ ਦੀ ਗੱਲ ਤਾਂ ਇਹ ਹੈ ਪੰਜਾਬ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਦੀ ਸਿਰਮੌਰ ਸੰਸਥਾ ‘ਚੰਡੀਗੜ੍ਹ ਪ੍ਰੈਸ ਕਲੱਬ’ ਇਸ ਮੁੱਦੇ ਤੇ ਚੁੱਪ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੁਝ ਧਿਰਾਂ ਨੇ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਸੀ ਲੇਕਿਨ ਗੱਲ ਕਿਸੇ ਵੀ ਪੱਤਣ ਤੇ ਨਹੀਂ ਲੱਗ ਸਕੀ। ਹੁਣ ਕੁਲ ਮਿਲਾ ਕੇ ਇਹ ਮੰਨਿਆ ਜਾ ਰਿਹਾ ਹੈ ਕਿ ਬਰਜਿੰਦਰ ਸਿੰਘ ਹਮਦਰਦ ਨੇ ਭਗਵੰਤ ਸਿੰਘ ਸਰਕਾਰ ਗਏ ਝੁਕਣ ਦੀ ਬਜਾਏ ਅਦਾਲਤ ਵੱਲ ਰੁਖ ਕਰਨ ਨੂੰ ਤਰਜੀਹ ਦਿੱਤੀ ਹੈ।
ਵਿਜੀਲੈਂਸ ਅੱਗੇ ਪੇਸ਼ ਹੋਣ ਦੀ ਬਜਾਏ ਹਮਦਰਦ ਪੁੱਜੇ ਹਾਈ ਕੋਰਟ,ਚੀਮਾ ਹੋਣਗੇ ਪੇਸ਼