ਦਾ ਐਡੀਟਰ ਨਿਊਜ.ਪਟਿਆਲਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੂੰ ਐਫ.ਆਈ. ਆਰ ਦਰਜ ਕਰਕੇ ਕਾਰਵਾਈ ਕਰਨ ਦੀ ਹਦਾਇਤ ਕਰਨ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਆਪ ਚੰਡੀਗੜ੍ਹ ਦੇ ਪ੍ਰਸ਼ਾਸਕ ਹਨ। ਉਹਨਾਂ ਕਿਹਾ ਕਿ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਜਾਂਚ ਵੀ ਉਹਨਾਂ ਚੰਡੀਗੜ੍ਹ ਪੁਲਿਸ ਕੋਲੋਂ ਕਰਵਾਈ ਹੈ। ਉਹਨਾਂ ਕਿਹਾ ਕਿ ਜਦੋਂ ਉਹਨਾਂ ਦੇ ਜਨਤਕ ਤੌਰ ’ਤੇ ਮੁੱਖ ਮੰਤਰੀ ਨੂੰ ਮੰਤਰੀ ਕਟਾਰੂਚੱਕ ਖਿਲਾਫ ਕਾਰਵਾਈ ਕਰਨ ਵਾਸਤੇ ਕਹਿਣ ਦੇ ਬਾਵਜੂਦ ਮੁੱਖ ਮੰਤਰੀ ਕਾਰਵਾਈ ਨਹੀਂ ਕਰ ਰਹੇ ਤਾਂ ਫਿਰ ਰਾਜਪਾਲ ਨੂੰ ਆਪ ਚੰਡੀਗੜ੍ਹ ਪੁਲਿਸ ਨੂੰ ਕਾਰਵਾਈ ਲਈ ਹਦਾਇਤ ਕਰਨੀ ਚਾਹੀਦੀ ਹੈ। ਰਾਜਪਾਲ ਦੇ ਅੱਜ ਸਰਹੱਦੀ ਜ਼ਿਲਿ੍ਹਆਂ ਦੇ ਦੌਰੇ ਵੇਲੇ ਉਹਨਾਂ ਦੀ ਸੁਰੱਖਿਆ ਵਿਚ ਕੁਤਾਹੀ ਹੋਣ ਬਾਰੇ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਜੇਕਰ ਉਚ ਸੁਰੱਖਿਆ ਵਾਲੀਆਂ ਜੇਲ੍ਹਾਂ ਵਿਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਹੋ ਸਕਦੀ ਹੈ ਅਤੇ ਇਹਨਾਂ ਜੇਲ੍ਹਾਂ ਵਿਚ ਕਤਲ ਹੋ ਸਕਦੇ ਹਨ ਤਾਂ ਫਿਰ ਰਾਜਪਾਲ ਦੀ ਸੁਰੱਖਿਆ ਵਿਚ ਕੁਤਾਹੀ ਕੋਈ ਵੱਡੀ ਗੱਲ ਨਹੀਂ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਸੁਰੱਖਿਆ ਵਿਚ ਕੁਤਾਹੀ ਲਈ ਜ਼ਿੰਮੇਵਾਰ ਅਨਸਰਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਸਵਾਲਾਂ ਦੇ ਜਵਾਬ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਮੁਹਿੰਮ ਵਿਚ ਲੱਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਵਿਰੋਧੀ ਧਿਰਾਂ ਦੇ ਇਕੱਠਾ ਹੋਣ ’ਤੇ ਇਤਰਾਜ਼ ਕਿਉਂ ਹੈ। ਉਹਨਾਂ ਇਹ ਵੀ ਕਿਹਾ ਕਿ ਜਦੋਂ ਉਹਨਾਂ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਹੱਥ ਵਧਾਇਆ ਹੈ ਤਾਂ ਉਹਨਾਂ ਵੀ ਅੱਗੇ ਹੋ ਕੇ ਹੱਥ ਮਿਲਾ ਲਿਆ। ਉਹਨਾਂ ਕਿਹਾ ਕਿ ਉਹ ਰੱਬ ਦੀ ਰਜ਼ਾ ਵਿਚ ਰਹਿਣ ਵਾਲੇ ਵਿਅਕਤੀ ਹਨ ਜੋ ਅਕਾਲ ਪੁਰਖ ਨੂੰ ਮਨਜ਼ੂਰ, ਉਸ ਵਿਚ ਰਾਜ਼ੀ ਹਨ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਬੀਤੇ ਕੱਲ੍ਹ ਕੀਤੀਆਂ ਟਿੱਪਣੀਆਂ ਬਾਰੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਸਮਝਦੇ ਹਨ ਕਿ ਜੋ ਵਿਅਕਤੀ ਇਸ ਦੁਨੀਆਂ ਵਿਚ ਹੀ ਨਹੀਂ ਹੈ, ਉਸ ਬਾਰੇ ਟਿੱਪਣੀ ਕਰਨੀ ਕਿਸੇ ਪੱਖੋਂ ਵਾਜਬ ਨਹੀਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਗਏ ਤਾਂ ਸੀ ਹਸਪਤਾਲ ਦਾ ਉਦਘਾਟਨ ਕਰਨ ਪਰ ਜਿਸ ਤਰੀਕੇ ਕੱਲ੍ਹ ਪੇਸ਼ ਆਏ ਉਸ ਤੋਂ ਸਪਸ਼ਟ ਹੈ ਕਿ ਉਹਨਾਂ ਦਾ ਦਿਮਾਗ ਖੋਖਲਾ ਹੋਇਆ ਪਿਆ, ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦਾ ਭਵਿੱਖ ਕੀ ਹੈ। ਰਾਜੋਆਣਾ ਬਾਰੇ ਸਵਾਲ ਦੇ ਜਵਾਬ ਵਿਚ ਅਕਾਲੀ ਆਗੂ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਜੋ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਉਹਨਾਂ ਕਿਹਾ ਕਿ ਫਾਂਸੀ ਦੀ ਚੱਕੀ ਵਿਚ ਉਹਨਾਂ ਨੂੰ ਰੱਖਿਆ ਹੈ, ਜੇਕਰ ਕਿਸੇ ਹੋਰ ਨੂੰ ਰੱਖਿਆ ਹੁੰਦਾ ਤਾਂ ਹੁਣ ਤੱਕ ਬਚਣਾ ਨਹੀਂ ਸੀ ਪਰ ਉਹਨਾਂ ’ਤੇ ਗੁਰੂ ਸਾਹਿਬ ਦੀ ਰਹਿਮਤ ਹੈ। ਨਿਗਮ ਨਿਗਮ ਚੋਣਾਂ ਬਾਰੇ ਉਹਨਾਂ ਕਿਹਾ ਕਿ ਇਹ ਚੋਣਾਂ ਡੰਡਾ ਤੰਤਰ ਨਾਲ ਹੀ ਸਰਕਾਰ ਲੜੇਗੀ।
ਰਾਜਪਾਲ ਖੁਦ ਚੰਡੀਗੜ੍ਹ ਪੁਲਿਸ ਤੋਂ ਕਟਾਰੂਚੱਕ ਖਿਲਾਫ ਮਾਮਲਾ ਦਰਜ ਕਰਾਉਣ-ਮਜੀਠੀਆ