ਅਬੋਹਰ, 11 ਅਗਸਤ 2023 – ਪਹਿਲੀ ਵਾਰ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਆਪਣੇ ਜੱਦੀ ਸ਼ਹਿਰ ਅਬੋਹਰ ਪੁੱਜੇ। ਇੱਥੇ ਲੋਕ ਉਸ ਦਾ ਸਵਾਗਤ ਕਰਨ ਲਈ ਇਕੱਠੇ ਹੋਏ ਸਨ। ਜਿਥੇ ਅਬੋਹਰ ‘ਚ ਪ੍ਰੋਗਰਾਮ ਦੌਰਾਨ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਵਿਗੜ ਗਈ। ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।
ਜਦੋਂ ਸੁਨੀਲ ਜਾਖੜ ਇੱਕ ਪ੍ਰੋਗਰਾਮ ਦੌਰਾਨ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ, ਉਸ ਵੇਲੇ ਉਨ੍ਹਾਂ ਦੀ ਸਿਹਤ ਵਿਗੜ ਗਈ। ਵਰਕਰਾਂ ਨੂੰ ਸੰਬੋਧਨ ਕਰਦੇ ਸਮੇਂ ਹੀ ਉਨ੍ਹਾਂ ਨੂੰ ਚੱਕਰ ਆ ਗਏ ਅਤੇ ਜਿਨ੍ਹਾਂ ਨੂੰ ਕੋਲ ਖੜ੍ਹੇ ਵਰਕਰਾਂ ਨੇ ਸਹਾਰਾ ਦਿੱਤਾ। ਜਿਸ ਤੋਂ ਬਾਅਦ ਉਹਨਾਂ ਨੂੰ ਨੇੜਲੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਜਿਸ ਤੋਂ ਬਾਅਦ ਸੁਨੀਲ ਜਾਖੜ ਦੇ ਪੀ.ਏ ਸੰਜੀਵ ਤ੍ਰਿਖਾ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ ਕਿ ਹੁਣ ਜਾਖੜ ਠੀਕ ਠਾਕ ਹਨ ਅਤੇ ਘਰ ਵਿਚ ਆਰਾਮ ਕਰ ਰਹੇ ਹਨ।