ਚੰਡੀਗੜ੍ਹ, 15 ਅਗਸਤ 2023 – ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਿਹਾ ਰਾਮ ਰਹੀਮ ਦਾ ਅੱਜ 56ਵਾਂ ਜਨਮ ਦਿਨ ਮਨਾ ਰਿਹਾ ਹੈ। 6 ਸਾਲ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਰਾਮ ਰਹੀਮ ਜੇਲ੍ਹ ਦੇ ਬਾਹਰ ਆਪਣਾ ਜਨਮ ਦਿਨ ਮਨਾਏਗਾ।
ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਰਾਮ ਰਹੀਮ ਨੂੰ ਪਹਿਲੀ ਵਾਰ 25 ਅਗਸਤ 2017 ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਸੁਨਾਰੀਆ ਜੇਲ੍ਹ ਵਿੱਚ ਰੱਖਿਆ ਗਿਆ ਹੈ। ਇਸ ਤੋਂ ਬਾਅਦ ਪੱਤਰਕਾਰ ਛਤਰਪਤੀ ਅਤੇ ਰਣਜੀਤ ਨੂੰ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ।
ਰਾਮ ਰਹੀਮ ਨੂੰ ਇਸ ਤੋਂ ਪਹਿਲਾਂ ਛੇ ਵਾਰ ਪੈਰੋਲ ਮਿਲੀ ਸੀ ਅਤੇ ਰਾਮ ਰਹੀਮ ਹੁਣ ਸੱਤਵੀਂ ਵਾਰ ਜੇਲ੍ਹ ਤੋਂ 20 ਜੁਲਾਈ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਦੀ ਪੈਰੋਲ ਦੀ ਮਿਆਦ 20 ਅਗਸਤ ਨੂੰ ਖਤਮ ਹੋਵੇਗੀ। 25 ਅਗਸਤ 2023 ਨੂੰ ਉਸਦੀ ਸਜ਼ਾ ਦੇ 6 ਸਾਲ ਪੂਰੇ ਹੋ ਜਾਣਗੇ।