ਗੁਰਦਾਸਪੁਰ, 18 ਅਗਸਤ 2023 – ਹਿਮਾਚਲ ‘ਚ ਮੀਂਹ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ ਹਨ। ਦੂਜੇ ਪਾਸੇ ਬੀਤੀ 17 ਅਗਸਤ ਦੀ ਸ਼ਾਮ ਨੂੰ ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਦੇ ਨਜ਼ਦੀਕੀ ਪਿੰਡ ਰੰਧਾਵਾ ਕਲੋਨੀ `ਚੋਂ 15 ਦਿਨਾਂ ਦੀ ਬੱਚੀ ਅਤੇ ਉਸ ਦੀ ਮਾਂ ਨੂੰ ਬਚਾਉਣ ਲਈ ਬਚਾਅ ਮੁਹਿੰਮ ਚਲਾਈ ਗਈ।
ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ `ਤੇ ਇੱਕ ਔਰਤ ਨੇ ਕਾਲ ਕੀਤੀ ਸੀ ਕਿ ਕਿ ਉਹ ਖੁਦ ਅਤੇ ਉਸਦਾ 15 ਦਿਨਾਂ ਦਾ ਬੱਚਾ ਅਤੇ ਉਸਦਾ ਸੱਸ-ਸਹੁਰਾ ਘਰ ਵਿੱਚ ਪਾਣੀ ਆਉਣ ਕਾਰਨ ਫਸ ਗਏ ਹਨ। ਉਨ੍ਹਾਂ ਦੀ ਮਦਦ ਕੀਤੀ ਜਾਵੇ।
ਫੌਜ ਦੀ ਟੀਮ ਨੇ ਗੁਰਦਾਸਪੁਰ ਦੇ ਹੜ੍ਹ ਖੇਤਰ ‘ਚੋਂ ਫੌਜੀ ਜਵਾਨਾਂ ਨੇ ਬੱਚੇ, ਉਸਦੀ ਮਾਂ ਅਤੇ ਦਾਦੀ ਦਾਦੀ ਨੂੰ ਸੁਰੱਖਿਅਤ ਬਾਹਰ ਕੱਢ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ। ਪਰਿਵਾਰ ਨੇ ਭਾਰਤੀ ਫ਼ੌਜ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਹੜ੍ਹ ਦੇ ਫੇਜ਼-2 ‘ਚ ਹੁਣ ਤੱਕ 5000 ਲੋਕਾਂ ਨੂੰ ਹਾਲਾਤ ਵਿਗੜਨ ਤੋਂ ਪਹਿਲਾਂ ਬਚਾ ਲਿਆ ਗਿਆ ਹੈ, ਜਦਕਿ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।