ਚੰਡੀਗੜ੍ਹ, 20 ਅਗਸਤ 2023 – ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਨੇ ਕਾਂਗਰਸ ਤੋਂ ਮੁਅੱਤਲ ਹੋਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਬਹੁਤ ਵੱਡੀ ਪਾਰਟੀ ਹੈ, ਇਸ ਲਈ ਘੱਟੋ-ਘੱਟ ਉਨ੍ਹਾਂ ਦਾ ਪੱਖ ਜਾਣ ਲੈਣਾ ਚਾਹੀਦਾ ਸੀ। ਉਹ ਪਾਰਟੀ ਤੋਂ ਮੁਆਫੀ ਨਹੀਂ ਮੰਗੇਗਾ।
ਸੰਦੀਪ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਕੰਮ ਲੁਕ-ਛਿਪ ਕੇ ਨਹੀਂ ਕੀਤਾ, ਜੋ ਵੀ ਕੀਤਾ ਉਹ ਖੁੱਲ੍ਹ ਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਅਬੋਹਰ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
ਸੰਦੀਪ ਜਾਖੜ ਅਬੋਹਰ ਤੋਂ ਕਾਂਗਰਸ ਦੇ ਵਿਧਾਇਕ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਨ੍ਹਾਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਾਏ ਗਏ ਸਨ। ਇਸ ’ਤੇ ਹਾਈਕਮਾਂਡ ਵੱਲੋਂ ਉਸ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਸੁਨੀਲ ਜਾਖੜ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੀ ਕਾਂਗਰਸ ਹਾਈਕਮਾਂਡ ਪ੍ਰਤੀ ਨਾਰਾਜ਼ਗੀ ਸੀ। ਕਿਉਂਕਿ ਸਤੰਬਰ 2021 ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਕੇ ਜਾਖੜ ਨੂੰ ਸੀ.ਐਮ ਬਣਾਇਆ ਜਾ ਰਿਹਾ ਸੀ। ਪਰ ਜਾਖੜ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ ਜਦੋਂ ਸਿੱਖ ਰਾਜ ਦਾ ਮੁੱਦਾ ਬਣਨ ‘ਤੇ ਉਨ੍ਹਾਂ ਨੂੰ ਇਗਨੋਰ ਕੀਤਾ ਗਿਆ। ਇਸ ਤੋਂ ਨਾਰਾਜ਼ ਹੋ ਕੇ ਜਾਖੜ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀ ਥਾਂ ‘ਤੇ ਸੰਦੀਪ ਜਾਖੜ ਨੇ ਚੋਣ ਲੜੀ ਅਤੇ 5471 ਵੋਟਾਂ ਨਾਲ ਜੇਤੂ ਰਹੇ ਸਨ।