ਚੰਡੀਗੜ੍ਹ, 25 ਅਗਸਤ 2023 – ਰਾਜਪਾਲ ਵਲੋਂ ਪੰਜਾਬ ਸਰਕਾਰ ਨੂੰ ਡੇਗਣ ਦੀ ਤਿਆਰੀ ਕਰ ਲਈ ਹੈ ਅੱਜ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੇ ਚਾਰ ਸਫਿਆਂ ਦਾ ਇਕ ਲੰਬਾ ਚੋੜਾ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਹੈ ਇਸ ਪੱਤਰ ਵਿੱਚ ਪੰਜਾਬ ਸਰਕਾਰ ਪੂਰੀ ਤਰਾਂ ਘਿਰ ਗਈ ਹੈ ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਗਵਰਨਰ ਵੱਲੋਂ ਮੰਗੀ ਗਈ ਜਾਣਕਾਰੀ ਅਜੇ ਤੱਕ ਮੁਹਈਆ ਨਹੀਂ ਕਰਵਾਈ ਜਿਸ ਤੇ ਗਵਰਨਰ ਨੇ ਇੱਕ ਤਿੱਖੀ ਚਿੱਠੀ ਲਿਖਦਿਆਂ ਕਿਹਾ ਹੈ ਕਿ ਪੰਜਾਬ ਰਾਸ਼ਟਰਪਤੀ ਰਾਜ ਲਈ ਤਿਆਰ ਰਹੇ ਅਤੇ ਨਾਲ ਹੀ ਕਿਹਾ ਕਿ ਆਈ ਪੀ ਸੀ ਦੀ ਧਾਰਾ 124 ਤਹਿਤ ਵੀ ਪਰਚਾ ਦਰਜ ਕੀਤਾ ਜਾਵੇਗਾ ਇੱਥੇ ਇਹ ਗੱਲ ਜ਼ਿਕਰ ਯੋਗ ਹੈ ਕਿ ਜਦੋਂ ਤੋਂ ਭਾਜਪਾ ਦੇ ਵਿਰੋਧੀ ਪਾਰਟੀਆਂ ਵੱਲੋਂ ਇੰਡੀਆ ਨਾਮ ਦਾ ਗੱਠਜੋੜ ਬਣਾਇਆ ਹੈ ਅਤੇ ਉਸ ਗੱਠਜੋੜ ਵਿੱਚ ਆਮ ਆਦਮੀ ਪਾਰਟੀ ਦੇ ਸਪਰੀਨੋ ਅਰਵਿੰਦ ਕੇਜਰੀਵਾਲ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ ਹੈ ਉਸ ਸਮੇਂ ਤੋਂ ਹੀ ਅਰਵਿੰਦ ਕੇਜਰੀਵਾਲ ਭਾਜਪਾ ਦੇ ਨਿਸ਼ਾਨੇ ਤੇ ਹਨ ਇੱਥੇ ਇਹ ਵੀ ਗੱਲ ਜ਼ਿਕਰ ਯੋਗ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਥਿਤ ਤੌਰ ਤੇ ਪੰਜਾਬ ਦੇ ਸੋਰਸ ਇਸਤੇਮਾਲ ਕਰਕੇ ਪੂਰੇ ਭਾਰਤ ਵਿੱਚ ਭਾਜਪਾ ਵਿਰੋਧੀ ਪ੍ਰਚਾਰ ਕਰ ਰਹੇ ਹਨ।
ਜ਼ਿਕਰਯੋਗ ਹੈ ਕੇ ਦਿੱਲੀ ਸਰਕਾਰ ਅਤੇ ਕੇਂਦਰ ਦੇ ਦਿੱਲੀ ‘ਚ ਗਵਰਨਰ ਨਾਲ ਪਹਿਲਾਂ ਹੀ ਤਲਖੀ ਚੱਲ ਰਹੀ ਹੈ, ਜੋ ਇਕ ਪੰਜਾਬ ਸਰਕਾਰ ਅਤੇ ਪੰਜਾਬ ਦੇ ਗਵਰਨਰ ਨਾਲੋਂ ਕਿਤੇ ਜ਼ਿਆਦਾ ਹੈ।
ਉਥੇ ਹੀ ਗਵਰਨਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਗਾਤਾਰ ਪੱਤਰ ਲਿਖ ਕੇ ਜਾਵਾਬਾਂ ਦੀ ਮੰਗ ਕੀਤੀ ਜਾ ਰਹੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਨ੍ਹਾਂ ਦਾ ਜਵਾਬ ਨਹੀਂ ਦਿੱਤਾ ਜਾ ਰਿਹਾ। ਪਰ ਤੁਹਾਨੂੰ ਇੱਥੇ ਦੱਸ ਦਈਏ ਕਿ ਧਾਰਾ 157 ਦੇ ਤਹਿਤ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਨੂੰ ਗਵਰਨਰ ਵੱਲੋਂ ਲਿਖੇ ਗਏ ਪੱਤਰ ਦਾ ਜਵਾਬ ਦੇਣਾ ਜ਼ਰੂਰੀ ਹੁੰਦਾ ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਦੇ ਕਿਸੇ ਵੀ ਪੱਤਰ ਦਾ ਜਵਾਬ ਨਹੀਂ ਦਿੱਤਾ ਗਿਆ।
ਜਿਸ ਤੋਂ ਬਾਅਦ ਹੁਣ ਪੰਜਾਬ ਦੇ ਗਵਰਨਰ ਮੁੱਖ ਮੰਤਰੀ ਮਾਨ ਨੂੰ ਚੇਤਾਵਨੀ ਦਿੱਤੀ ਹੈ ਇਕ ਪੱਤਰਾਂ ਦਾ ਜਵਾਬ ਨਾ ਦਿੱਤਾ ਗਿਆ ਤਾਂ ਧਾਰਾ 167 ਦੀਆਂ ਪਾਵਰਾਂ ਵਰਤ ਕੇ ਪੰਜਾਬ ਸਰਕਾਰ ‘ਤੇ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਵੀ ਲਾਗੂ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਧਾਰਾ 124 ਦੀ ਵਰਤੋਂ ਕਰਕੇ ਪੱਤਰਾਂ ਦੇ ਜਵਾਬ ਨਾ ਦੇਣ ਕਾਰਨ ਮੁੱਖ ਮੰਤਰੀ ‘ਤੇ ਪਰਚਾ ਵੀ ਦਰਜ ਕੀਤਾ ਜਾ ਸਕਦਾ ਹੈ।
ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸੰਵਿਧਾਨਕ ਫਰਜ਼ ਦਾ ਨਿਰਾਦਰ ਹੋਵੇਗਾ। ਅੱਗੇ ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਇਸ ਵਿਵਹਾਰ ‘ਤੇ ਉਨ੍ਹਾਂ ਕੋਲ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਇਹ ਚਿਤਾਵਨੀ ਪੱਤਰ ਰਾਜਪਾਲ ਪੁਰੋਹਤ ਨੇ ਮੁੱਖ ਮੰਤਰੀ ਨੂੰ ਲਿਖਿਆ ਹੈ। ਉਨ੍ਹਾਂ ਨੇ ਸੀਐਮ ਮਾਨ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪੱਤਰਾਂ ਦਾ ਤੁਰੰਤ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਰਾਜਪਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਾ ਆਪਣੇ ਸਿਖਰ ’ਤੇ ਹੈ। ਇੱਥੋਂ ਦੀਆਂ ਏਜੰਸੀਆਂ ਦੀਆਂ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਦਵਾਈਆਂ ਦੇ ਸਟੋਰਾਂ ’ਤੇ ਵੀ ਨਸ਼ੀਲੇ ਪਦਾਰਥ ਉਪਲਬਧ ਹਨ। ਰਾਜ ਸਰਕਾਰ ਦੇ ਕੰਟਰੋਲ ਵਾਲੀਆਂ ਸ਼ਰਾਬ ਦੀਆਂ ਦੁਕਾਨਾਂ ‘ਤੇ ਵੀ ਨਸ਼ੇ ਵਿਕ ਰਹੇ ਹਨ। ਰਾਜਪਾਲ ਨੇ ਦੱਸਿਆ ਹੈ ਕਿ ਹਾਲ ਹੀ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ, ਐਨ.ਸੀ.ਆਰ.ਬੀ ਅਤੇ ਚੰਡੀਗੜ੍ਹ ਪੁਲਿਸ ਨੇ ਇੱਕ ਸਾਂਝੀ ਕਾਰਵਾਈ ਕਰਦਿਆਂ ਲੁਧਿਆਣਾ ਤੋਂ ਨਸ਼ੇ ਵੇਚਣ ਵਾਲੇ 66 ਸ਼ਰਾਬ ਦੇ ਠੇਕਿਆਂ ਨੂੰ ਸੀਲ ਕੀਤਾ ਹੈ।
ਰਾਜਪਾਲ ਬੀਐਲ ਪੁਰੋਹਿਤ ਨੇ ਕਿਹਾ ਕਿ ਸੰਸਦੀ ਸਥਾਈ ਕਮੇਟੀ ਦੀ ਤਾਜ਼ਾ ਰਿਪੋਰਟ ਦਰਸਾਉਂਦੀ ਹੈ ਕਿ ਪੰਜਾਬ ਵਿੱਚ ਹਰ ਪੰਜ ਵਿੱਚੋਂ ਇੱਕ ਵਿਅਕਤੀ ਨਸ਼ੇ ਦਾ ਆਦੀ ਹੈ। ਇਹ ਤੱਥ ਪੰਜਾਬ ਵਿੱਚ ਅਮਨ-ਕਾਨੂੰਨ ਦੀ ਟੁੱਟ-ਭੱਜ ਵੱਲ ਇਸ਼ਾਰਾ ਕਰਦੇ ਹਨ। ਹੁਣ ਪਿੰਡ ਵਾਸੀਆਂ ਨੇ ਵੀ ਵੱਡੀ ਗਿਣਤੀ ਵਿੱਚ ਸੜਕਾਂ ’ਤੇ ਆ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਨਸ਼ਿਆਂ ਦੀ ਅਲਾਮਤ ਤੋਂ ਆਪਣੇ ਆਪ ਨੂੰ ਬਚਾਉਣ ਲਈ ਪਿੰਡ ਬਚਾਓ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਹੈ।
ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ਿਆਂ ਦੇ ਮੁੱਦੇ ‘ਤੇ ਸੂਬਾ ਸਰਕਾਰ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ ਤੁਰੰਤ ਉਨ੍ਹਾਂ ਦੇ ਦਫ਼ਤਰ ਭੇਜਣ ਦੇ ਨਿਰਦੇਸ਼ ਦਿੱਤੇ ਹਨ।