ਫਰੀਦਕੋਟ, 29 ਸਤੰਬਰ 2023 – ਪੰਜਾਬ ਦੇ ਕੋਟਕਪੂਰਾ ਗੋਲੀ ਕਾਂਡ ‘ਚ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ, ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ ਅਤੇ ਐਸਐਸਪੀ ਫਰੀਦਕੋਟ ਸੁਖਮਿੰਦਰ ਸਿੰਘ ਮਾਨ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਵਰਨਣਯੋਗ ਹੈ ਕਿ ਹਾਈ ਕੋਰਟ ਨੇ ਕਰੀਬ ਇੱਕ ਮਹੀਨਾ ਪਹਿਲਾਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ ਸੁਣਾਇਆ ਗਿਆ। ਸੁਖਬੀਰ ਬਾਦਲ ਸਮੇਤ ਹੋਰਨਾਂ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਅੰਤਰਿਮ ਰਾਹਤ ਮਿਲੀ ਹੈ।


ਇਸ ਸੰਬੰਧੀ ਹਾਈ ਕੋਰਟ ਵਲੋਂ ਹਦਾਇਤ ਕੀਤੀ ਗਈ ਹੈ ਕਿ ਕੇਸ ਦੇ ਗਵਾਹਾਂ ਅਤੇ ਹੋਰ ਰਿਸ਼ਤੇਦਾਰਾਂ ਨੂੰ ਪ੍ਰਭਾਵਿਤ ਨਾ ਕੀਤਾ ਜਾਵੇ। ਇਸ ਤੋਂ ਇਲਾਵਾ ਅਦਾਲਤ ਨੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਵਿਚ ਸ਼ਾਮਿਲ ਹੁੰਦੇ ਰਹਿਣ ਦੇ ਵੀ ਹੁਕਮ ਜਾਰੀ ਕੀਤੇ ਹਨ।