ਨਵੀਂ ਦਿੱਲੀ, 1 ਅਕਤੂਬਰ 2023 – ਭਾਰਤੀ ਰਿਜ਼ਰਵ ਬੈਂਕ ਯਾਨੀ ਆਰ ਬੀ ਆਈ (RBI) ਨੇ 2000 ਰੁਪਏ ਦੇ ਨੋਟ ਨੂੰ ਬੈਂਕ ਵਿੱਚ ਜਮ੍ਹਾ ਕਰਵਾਉਣ ਜਾਂ ਇਸ ਨੂੰ ਹੋਰ ਨੋਟਾਂ ਨਾਲ ਬਦਲਣ ਦੀ ਤਰੀਕ 7 ਅਕਤੂਬਰ ਤੱਕ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ ਨੋਟ ਬਦਲਣ ਦੀ ਸਮਾਂ ਸੀਮਾ 30 ਸਤੰਬਰ ਤੈਅ ਕੀਤੀ ਗਈ ਸੀ ਪਰ ਵੱਡੀ ਗਿਣਤੀ ‘ਚ ਨੋਟ ਨਾ ਬਦਲੇ ਜਾਣ ਕਾਰਨ ਰਿਜ਼ਰਵ ਬੈਂਕ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਹੁਣ 7 ਅਕਤੂਬਰ ਤੱਕ 2000 ਰੁਪਏ ਦੇ ਨੋਟ ਬਦਲੇ ਜਾ ਸਕਣਗੇ। ਜੇਕਰ ਇਸ ਤਰੀਕ ਤੱਕ ਨੋਟ ਨਹੀਂ ਬਦਲੇ ਗਏ ਤਾਂ ਉਹ ਰੱਦੀ ਬਣ ਜਾਣਗੇ।

2000 ਰੁਪਏ ਦਾ ਨੋਟ ਨਵੰਬਰ 2016 ਵਿੱਚ ਬਾਜ਼ਾਰ ਵਿੱਚ ਆਇਆ ਸੀ। ਉਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦੀ ਥਾਂ ‘ਤੇ ਨਵੇਂ ਪੈਟਰਨ ‘ਚ 500 ਅਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਗਏ। ਹਾਲਾਂਕਿ, ਆਰਬੀਆਈ ਨੇ ਸਾਲ 2018-19 ਤੋਂ 2000 ਰੁਪਏ ਦੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ। ਜਦੋਂ ਕਿ 2021-22 ਵਿੱਚ 38 ਕਰੋੜ 2000 ਰੁਪਏ ਦੇ ਨੋਟ ਨਸ਼ਟ ਕੀਤੇ ਗਏ ਸਨ।