ਫਿਰੋਜ਼ਪੁਰ, 10 ਅਕਤੂਬਰ 2023 – ਫ਼ਿਰੋਜ਼ਪੁਰ ‘ਚ ਸੀ. ਆਈ. ਏ. ਸਟਾਫ਼ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮਿਲ ਰਹੀ ਹੈ ਕਿ ਫ਼ਿਰੋਜ਼ਪੁਰ ‘ਚ ਪੁਲਿਸ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ ਕਿ ਉਨ੍ਹਾਂ ਵੱਲੋਂ ਪੁਲਿਸ ‘ਤੇ ਗੋਲੀ ਚਲਾ ਦਿੱਤੀ ਗਈ, ਜਿਸ ਦੇ ਜਵਾਬ ‘ਚ ਪੁਲਿਸ ਵੱਲੋਂ ਵੀ ਫਾਇਰਿੰਗ ਕੀਤੀ ਗਈ।
ਜਿਸ ‘ਚ ਇੱਕ ਬਦਮਾਸ਼ ਜ਼ਖਮੀ ਹੋ ਗਿਆ ਹੈ ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜਿਸ ਨੂੰ ਪੁਲਿਸ ਵੱਲੋਂ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।

ਪੁਲਿਸ ਨੂੰ ਇਸ ਦੇ ਕਈ ਹੋਰ ਸਾਥੀਆਂ ਦੇ ਵੀ ਮੁਕਾਬਲੇ ਵਾਲੀ ਥਾਂ ‘ਤੇ ਲੋਕੇ ਹੋਣ ਦਾ ਸ਼ੱਕ ਹੈ, ਜਿਸ ਕਾਰਨ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ।