ਦਾ ਐਡੀਟਰ ਨਿਊਜ਼, ਫ਼ਿਰੋਜ਼ਪੁਰ ——— ਫ਼ਿਰੋਜ਼ਪੁਰ ਵਿਚ ਗੈਂਗਵਾਰ ਦੇ ਚੱਲਦਿਆਂ ਬੀਤੀ ਰਾਤ ਗੋਲੀਆਂ ਮਾਰ ਕੇ ਇਕ ਗੈਂਗਸਟਰ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਲਾਡੀ ਸ਼ੂਟਰ ਵਾਸੀ ਸ਼ੇਰ ਖਾਂ ਦੱਸੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਥਾਣਾ ਸਿਟੀ ਦੇ ਨਜ਼ਦੀਕ ਹੀ ਗੁਰਪ੍ਰੀਤ ਉਰਫ਼ ਲਾਡੀ ਸ਼ੂਟਰ ਦਾ ਅਣਪਛਾਤਿਆਂ ਦੇ ਵਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਲਾਡੀ ਕਿਸੇ ਜਨਮ ਦਿਨ ਦੀ ਪਾਰਟੀ ਤੇ ਜਾ ਰਿਹਾ ਸੀ ਤਾਂ, ਇਸੇ ਦੌਰਾਨ ਹੀ ਅਣਪਛਾਤੇ ਹਮਲਾਵਰਾਂ ਵਲੋਂ ਉਹਦੇ ‘ਤੇ ਹਮਲਾ ਕਰਕੇ, ਗੈਂਗਸਟਰ ਨੂੰ ਮੌਤ ਦੀ ਘਾਟ ਉਤਾਰ ਦਿੱਤਾ।