ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਜ਼ਿਲਾ ਅਦਾਲਤ ਨੇ ਇਕ ਹੋਰ ਮਾਮਲੇ ‘ਚੋਂ ਬਰੀ ਕਰ ਦਿੱਤਾ ਗਿਆ ਹੈ। ਪੁਲੀਸ ਇਸ ਮਾਮਲੇ ਵਿੱਚ ਵੀ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਪੁਲਿਸ ਵੱਲੋਂ ਨਾਮਜ਼ਦ ਗਵਾਹ ਦੀ ਮੌਤ ਹੋ ਗਈ ਹੈ। ਇਸ ਕਾਰਨ ਹਵਾਰਾ ਨੂੰ ਬਰੀ ਕਰ ਦਿੱਤਾ ਗਿਆ ਹੈ।
ਹਵਾਰਾ ਖ਼ਿਲਾਫ਼ 2005 ਵਿੱਚ ਚੰਡੀਗੜ੍ਹ ਦੇ ਸੈਕਟਰ 17 ਵਿੱਚ ਦੇਸ਼ ਖ਼ਿਲਾਫ਼ ਸਾਜ਼ਿਸ਼ ਰਚਣ, ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਰੱਖਣ ਦਾ ਕੇਸ ਦਰਜ ਕੀਤਾ ਗਿਆ ਸੀ।

ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ। ਹਵਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ‘ਚ ਸ਼ਾਮਿਲ ਸੀ। ਇਸ ਮਾਮਲੇ ਵਿੱਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।