ਦਾ ਐਡੀਟਰ ਨਿਊਜ਼, ਅੰਮ੍ਰਿਤਸਰ ———– ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਲਖਬੀਰ ਸਿੰਘ ਰੋਡੇ ਦੀ ਅੱਜ ਪਾਕਿਸਤਾਨ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਲਖਬੀਰ ਸਿੰਘ ਰੋਡੇ ਦੇ ਸਾਥੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰਮਜੀਤ ਸਿੰਘ ਢਾਡੀ ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਲੈ ਕੇ ਵਿਦੇਸ਼ ਭੱਜਣ ਦੀ ਫ਼ਿਰਾਕ ‘ਚ ਸੀ। ਫਿਲਹਾਲ ਖੁਫੀਆ ਏਜੰਸੀਆਂ ਨੇ ਪਰਮਜੀਤ ਸਿੰਘ ਢਾਡੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
Investigation is on to unearth and expose the terrorist network
Major blow to terror module attempting to disturb peace in the region@PunjabPoliceInd is fully committed to make Punjab safe & secure as per directions of CM @BhagwantMann 2/2
— DGP Punjab Police (@DGPPunjabPolice) December 5, 2023

ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਢਾਡੀ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਉਹ ਅੰਮ੍ਰਿਤਸਰ ਤੋਂ ਇੰਗਲੈਂਡ ਦੀ ਫਲਾਈਟ ਫੜਨਾ ਚਾਹੁੰਦਾ ਸੀ, ਪਰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੂੰ ਇਸ ਦੀ ਸੂਚਨਾ ਮਿਲੀ। ਐਸਐਸਓਸੀ ਨੇ ਇੱਕ ਟੀਮ ਬਣਾ ਕੇ ਪਰਮਜੀਤ ਢਾਡੀ ਨੂੰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਤਵਾਦੀ ਲਖਬੀਰ ਸਿੰਘ ਦਾ ਸਾਥੀ ਪਰਮਜੀਤ ਸਿੰਘ ਢਾਡੀ ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਨਾਲ ਜੁੜਿਆ ਹੋਇਆ ਸੀ। ਇਹ ਉਹੀ ਜਥੇਬੰਦੀ ਹੈ ਜਿਸ ਦੀ ਅਗਵਾਈ ਲਖਬੀਰ ਸਿੰਘ ਰੋਡੇ ਕਰਦੇ ਸਨ। ਪਰਮਜੀਤ ਸਿੰਘ ਢਾਡੀ ਇਸ ਸੰਸਥਾ ਨੂੰ ਫੰਡ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਦਾ ਸੀ।
ਇੰਨਾ ਹੀ ਨਹੀਂ ਭਾਰਤ ਆ ਕੇ ਪਰਮਜੀਤ ਸਿੰਘ ਢਾਡੀ ‘ਤੇ ਕਈ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਨਾਲ-ਨਾਲ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਵੀ ਦੋਸ਼ ਹਨ। ਇਸ ਸਬੰਧੀ ਪੰਜਾਬ ਦੀਆਂ ਖੁਫੀਆ ਏਜੰਸੀਆਂ ਪਰਮਜੀਤ ਸਿੰਘ ਢਾਡੀ ਤੋਂ ਪੁੱਛਗਿੱਛ ਕਰ ਰਹੀਆਂ ਹਨ।