– ਸ਼ਾਮਚੁਰਾਸੀ ਹਲਕੇ ਵਿੱਚ ਸੰਦੀਪ ਸੀਕਰੀ ਦੀ ਅਗਵਾਈ ਹੇਠ ਲਗਾਇਆ ਕੈਂਪ
ਦਾ ਐਡੀਟਰ ਨਿਊਜ. ਹੁਸ਼ਿਆਰਪੁਰ ——- ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਵਸ ਉੱਪਰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸ. ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ ਹੇਠ ਸਥਾਨਕ ਭਾਈ ਘਨ੍ਹੱਈਆ ਜੀ ਬਲੱਡ ਬੈਂਕ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਪਾਰਟੀ ਵਰਕਰਾਂ ਤੇ ਆਗੂਆਂ ਵੱਲੋਂ 150 ਯੂਨਿਟ ਖੂਨ ਦਾਨ ਕੀਤਾ ਗਿਆ, ਇਸ ਸਮੇਂ ਬਲੱਡ ਬੈਂਕ ਦੇ ਪ੍ਰਧਾਨ ਜਸਦੀਪ ਸਿੰਘ ਪਾਹਵਾ ਵੱਲੋਂ ਅਕਾਲੀ ਦਲ ਦੀ ਲੀਡਰਸ਼ਿਪ ਤੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਤੁਹਾਡੇ ਵੱਲੋਂ ਦਾਨ ਕੀਤੇ ਗਏ ਖੂਨ ਦੀ ਇੱਕ-ਇੱਕ ਬੂੰਦ ਜਰੂਰਤਮੰਦ ਲੋਕਾਂ ਦੀ ਜ਼ਿੰਦਗੀ ਨੂੰ ਨਵੀਂ ਰੌਸ਼ਨੀ ਪ੍ਰਦਾਨ ਕਰੇਗੀ। ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਖੂਨਦਾਨ ਕੈਂਪ ਪ੍ਰਤੀ ਪਾਰਟੀ ਵਰਕਰਾਂ ਤੇ ਆਗੂਆਂ ਨੇ ਜਿਸ ਤਰ੍ਹਾਂ ਉਤਸ਼ਾਹ ਦਿਖਾਇਆ ਹੈ ਉਸ ਤੋਂ ਸਪੱਸ਼ਟ ਹੈ ਕਿ ਕਿਵੇਂ ਅੱਜ ਵੀ ਪਾਰਟੀ ਵਰਕਰ ਆਪਣੇ ਮਹਿਬੂਬ ਲੀਡਰ ਨੂੰ ਪਿਆਰ ਕਰਦੇ ਹਨ।

ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਜੀਵਨ ਦੌਰਾਨ ਸੂਬੇ ਤੇ ਸੂਬਾ ਵਾਸੀਆਂ ਦੀ ਭਲਾਈ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਹਮੇਸ਼ਾ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹੋਏ ਸ਼ਾਂਤੀ ਬਣਾਈ ਰੱਖੀ ਜਿਸ ਕਾਰਨ ਸੂਬਾ ਤਰੱਕੀ ਕਰ ਸਕਿਆ। ਲਾਲੀ ਬਾਜਵਾ ਨੇ ਕਿਹਾ ਕਿ ਖੂਨਦਾਨ ਮਹਾਨਦਾਨ ਹੈ ਤੇ ਸਾਨੂੰ ਸਭ ਨੂੰ ਇਸ ਦਾ ਹਿੱਸਾ ਜਰੂਰ ਬਣਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਵਾਲਾ, ਸੰਤੋਖ ਸਿੰਘ ਔਜਲਾ, ਨਰਿੰਦਰ ਸਿੰਘ, ਰੂਪ ਲਾਲ ਥਾਪਰ, ਜਗਤਾਰ ਸਿੰਘ, ਸੁਮਿੱਤਰ ਸਿੰਘ ਸੀਕਰੀ, ਪ੍ਰਭਪਾਲ ਬਾਜਵਾ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਰਵਿੰਦਰਪਾਲ ਸਿੰਘ ਮਿੰਟੂ, ਇੰਦਰਜੀਤ ਸਿੰਘ ਕੰਗ, ਐਡਵੋਕੇਟ ਸ਼ਮਸ਼ੇਰ ਭਾਰਦਵਾਜ, ਸਤਵਿੰਦਰ ਸਿੰਘ ਆਹਲੂਵਾਲੀਆ, ਰਣਧੀਰ ਭਾਰਜ, ਸਫੀ ਹੀਰ, ਅਮੀਤੋਜ ਮਾਹਿਲਪੁਰੀ, ਸਿਮਰਜੀਤ ਗ੍ਰੇਵਾਲ, ਜਪਿੰਦਰ ਅਟਵਾਲ, ਵਿਸ਼ਾਲ ਆਦੀਆ, ਮਨਰਾਜ ਸਿੰਘ, ਕੁਲਰਾਜ ਸਿੰਘ, ਕੁਲਦੀਪ ਸਿੰਘ ਬਜਵਾੜਾ, ਰਿੱਕੀ ਆਦਮਵਾਲ, ਨਰੇਸ਼ ਕੁਮਾਰ, ਜੱਸ ਸਿੰਘ, ਗੁਰਪ੍ਰੀਤ ਕੋਹਲੀ, ਨਵਜੋਤ ਜੋਤੀ, ਸਰਪੰਚ ਹਰਦੀਪ ਦੀਪਾ, ਪੁਨੀਤ ਕੰਗ, ਰਵੀ ਕੁਮਾਰ, ਭੋਲਾ ਆਦਿ ਵੀ ਮੌਜੂਦ ਸਨ।
ਸ਼ਾਮਚੁਰਾਸੀ ਹਲਕੇ ਵਿੱਚ ਵੀ ਲਗਾਇਆ ਗਿਆ ਕੈਂਪ
ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਦੀ ਅਗਵਾਈ ਹੇਠ ਖੂਨਦਾਨ ਕੈਂਪ ਕਸਬਾ ਹਰਿਆਣਾ ਦੇ ਖਾਲਸਾ ਸਕੂਲ ਵਿੱਚ ਲਗਾਇਆ ਗਿਆ ਜਿੱਥੇ 20 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਮੌਕੇ ਸੰਦੀਪ ਸੀਕਰੀ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਨੂੰ ਦਿੱਤੀ ਹੋਈ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਉਨ੍ਹਾਂ ਵੱਲੋਂ ਦਿਖਾਏ ਗਏ ਰਸਤੇ ਉੱਪਰ ਚੱਲਦਾ ਰਹੇਗਾ ਤੇ ਜਰੂਰਤਮੰਦਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹੇਗਾ।