ਦਾ ਐਡੀਟਰ ਨਿਊਜ਼, ਮੁਕੇਰੀਆਂ – ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਕਸਬਾ ਐਮਾ ਮਾਂਗਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਇੱਕ ਭਿਆਨਕ ਹਾਦਸਾ ਵਪਾਰ ਗਿਆ। ਜਿਸ ‘ਚ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਅਸਲ ‘ਚ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇਕ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਏ ਐਸ ਆਈ ਰੈਂਕ ਦੇ 4 ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ‘ਚ ਇੱਕ ਲੇਡੀ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਹੈ। ਬੱਸ ਜਲੰਧਰ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ।
ਬੱਸ ਵਿਚ ਮਹਿਲਾ ਮੁਲਾਜ਼ਮ ਵੀ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਟਰਾਲੇ ਦੇ ਵਿਚ ਧਸ ਗਈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ।