ਸਰਕਾਰੀ ਸਕੂਲਾਂ ‘ਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਲੋੜ ਨਹੀਂ
ਚੰਡੀਗੜ-ਸਰਕਾਰੀ ਸਕੂਲਾਂ ਵਿਚ ਦਾਖਲੇ ਦੇ ਸਬੰਧ ਵਿਚ ਵਿਦਿਆਰਥੀਆਂ ਨੂੰ ਟ੍ਰਾਂਸਫਰ ਸਰਟੀਫਿਕੇਟ ਪ੍ਰਾਪਤ ਕਰਨ ਦੀ ਆ ਰਹੀ ਮੁਸ਼ਕਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦਾਖਲੇ ਸਬੰਧੀ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਸਬੰਧ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਸ ਸਬੰਧ ਵਿੱਚ ਜ਼ਿਲਾ ਸਿੱਖਿਆ ਅਫਸਰਾਂ ਨੂੰ ਇੱਕ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿਚ ਦਾਖਲੇ ਦੇ ਸਬੰਧ ਵਿੱਚ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਸਕੂਲ ਮੁਖੀਆਂ ਨੂੰ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ‘ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੰਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜ•ਾਈ ਦੇ ਸਬੰਧ ਵਿੱਚ ਲਿਖਤੀ ਤੌਰ ‘ਤੇ ਲਿਆ ਜਾਵੇ। ਬੁਲਾਰੇ ਅਨੁਸਾਰ ਟ੍ਰਾਂਸਫਰ ਸਰਟੀਫਿਕੇਟ ਨਾ ਦੇਣ ਵਾਲੇ ਸਕੂਲਾਂ ਦੇ ਨਾਂ ਮੁੱਖ ਦਫਤਰ ਨੂੰ ਭੇਜਣ ਵਾਸਤੇ ਵੀ ਜ਼ਿਲਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨ•ਾਂ ਵਿਦਿਆਰਥੀਆਂ ਦੇ ਕੋਲ ਜਨਮ ਸਰਟੀਫਿਕੇਟ ਨਹੀਂ ਹੈ, ਉਨਾਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿਚ ਮਜ਼ਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਅਤੇ ਇਨਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ‘ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।