ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਪੂਰਾ ਪੰਜਾਬ ਜਿੱਥੇ ਠੰਡ ਦਾ ਪ੍ਰਕੋਪ ਝੱਲ ਰਿਹਾ ਹੈ, ਉੱਥੇ ਹੀ ਪੰਜਾਬ ਭਰ ਵਿੱਚ ਲੱਗ ਰਹੇ ਲਗਾਤਾਰ ਬਿਜਲੀ ਦੇ ਕੱਟਾਂ ਨੇ ਹਾਲਾਤ ਹੋਰ ਵੀ ਖਸਤਾ ਬਣਾ ਦਿੱਤੇ ਹਨ। ਇਸ ਸਬੰਧੀ ਮਿਲ ਰਹੀ ਜਾਣਕਾਰੀ ਅਨੁਸਾਰ ਪੂਰੇ ਪੰਜਾਬ ਵਿੱਚ ਪੰਜ ਤੋਂ ਲੈ ਕੇ ਸੱਤ ਘੰਟੇ ਤੱਕ ਬਿਜਲੀ ਦੇ ਕੱਟ ਲੱਗ ਰਹੇ ਹਨ ਜਿਆਦਾਤਰ ਇਹ ਘੱਟ ਸਵੇਰੇ ਅਤੇ ਸ਼ਾਮ ਨੂੰ ਲੱਗ ਰਹੇ ਹਨ। ਪਾਵਰ ਕਾਰਪੋਰੇਸ਼ਨ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰਪੋਰੇਸ਼ਨ ਇਸ ਵਕਤ ਪਾਵਰ ਸ਼ੋਰਟੇਜ ਨਾਲ ਯੂਜ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਡਿਮਾਂਡ ਦੇ ਹਿਸਾਬ ਨਾਲ ਕਾਰਪੋਰੇਸ਼ਨ ਪਾਵਰ ਦੀ ਪੂਰਤੀ ਕਰਨ ਵਿੱਚ ਨਾ ਕਮਯਾਬ ਹੋ ਰਿਹਾ ਹੈ।
ਇਸ ਸਬੰਧੀ ਮਿਲੀ ਹੋਰ ਜਾਣਕਾਰੀ ਅਨੁਸਾਰ ਇਸ ਵਕਤ ਤਲਵੰਡੀ ਸਾਬੋ ਅਤੇ ਰੋਪੜ ਥਰਮਲ ਪਲਾਂਟ ਦੇ ਕੁਝ ਯੂਨਿਟ ਬੰਦ ਪਏ ਹਨ ਅਤੇ ਲਗਾਤਾਰ ਧੁੰਦ ਪੈਣ ਕਾਰਨ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਖਰੀਦਿਆ ਗਿਆ ਗੋਇੰਦਵਾਲ ਸਾਹਿਬ ਪਾਵਰ ਪਲਾਂਟ ਵੀ ਕੋਲੇ ਦੀ ਕਮੀ ਨਾਲ ਜੂਝ ਰਿਹਾ ਹੈ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਹਾਲਾਤ ਨੋਰਮਲ ਹੋਣ ਦੀ ਕੋਈ ਸੰਭਾਵਨਾ ਦਿਖ ਨਹੀਂ ਰਹੀ ਜੇਕਰ ਪਾਵਰ ਕਾਰਪੋਰੇਸ਼ਨ ਦੇ ਸੂਤਰਾਂ ਦੀ ਮੰਨੀਏ ਤਾਂ ਆਉਂਦੇ ਕੁਝ ਦਿਨਾਂ ਵਿੱਚ ਇਹ ਕੱਟ ਲਗਾਤਾਰ ਜਾਰੀ ਰਹਿਣਗੇ।