ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਚੰਡੀਗੜ੍ਹ ‘ਚ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਹੋਣੀ ਸੀ ਪਰ ਹੰਗਾਮੇ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਹੈ।
ਅੱਜ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਥਿਤ ਕੌਂਸਲਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ ਅਤੇ ਭਾਜਪਾ ਉਤੇ ਧੱਕੇਸ਼ਾਹੀ ਦੇ ਦੋਸ਼ ਲਾਏ। ਜਿਸ ਤੋਂ ਬਾਅਦ ਅਗਲੇ ਹੁਕਮਾਂ ਤੱਕ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਨਗਰ ਨਿਗਮ ਦਫ਼ਤਰ ਦੇ ਬਾਹਰ ਹੰਗਾਮਾ ਕਰਨ ਵਾਲੇ ਕਾਂਗਰਸ ਅਤੇ ‘ਆਪ’ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਪੁਲੀਸ ਉਨ੍ਹਾਂ ਨੂੰ ਬੱਸ ਰਾਹੀਂ ਵੱਖ-ਵੱਖ ਥਾਣਿਆਂ ਵਿੱਚ ਲੈ ਗਈ। ਉਥੇ ਹੀ ਕਾਂਗਰਸ ਅਤੇ ‘ਆਪ’ ਵਰਕਰਾਂ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਕਾਂਗਰਸੀ ਲੀਡਰ ਪਵਨ ਬੰਸਲ ਨੇ ਕਿਹਾ ਕਿ ਇਹ ਮਾਮਲਾ ਕੋਰਟ ‘ਚ ਲੈ ਕੇ ਜਾਵਾਂਗੇ।
ਹੰਗਾਮੇ ਦੇ ਮੱਦੇਨਜ਼ਰ ਭਾਰੀ ਪੁਲਿਸ ਬਾਲ ਤੈਨਾਤ ਹੈ। ਚੰਡੀਗੜ੍ਹ ਪੁਲਿਸ ਨੇ ਆਲੇ-ਦੁਆਲੇ ਦੇ ਖੇਤਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ ਅਤੇ 600 ਤੋਂ ਵੱਧ ਸਿਪਾਹੀ ਫੀਲਡ ਵਿੱਚ ਤਾਇਨਾਤ ਕਰ ਦਿੱਤੇ ਹਨ।