– ਆਪ ਅਤੇ ਕਾਂਗਰਸ ਦੇ ਨਾਪਾਕ ਗੱਠਜੋੜ ਨੂੰ ਨੰਗਿਆ ਕਰਾਗੇ —ਕਰਨੈਲ ਸਿੰਘ ਪੀਰਮੁਹੰਮਦ
ਦਾ ਐਡੀਟਰ ਨਿਊਜ਼, ਚੰਡੀਗੜ੍ਹ ———- ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ 1 ਫਰਵਰੀ ਤੋਂ ਅਟਾਰੀ ਵਿਚ ਭਾਰਤ-ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਵੇਗੀ ਅਤੇ ਇਹ ਇਕ ਮਹੀਨੇ ਵਿਚ 43 ਹਲਕਿਆਂ ਵਿਚ ਜਾਵੇਗੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਯਾਤਰਾ ਸ਼ੁਰੂ ਕੀਤੀ ਜਾਵੇਗੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਯਾਤਰਾ ਦੌਰਾਨ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੂੰ ਬੇਨਕਾਬ ਕੀਤਾ ਜਾਵੇਗਾ ਤੇ ਦੱਸਿਆ ਜਾਵੇਗਾ ਕਿ ਕਿਵੇਂ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਦਾ ਵਿਕਾਸ ਕਰਵਾਇਆ।

ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰ ਹਲਕੇ ਵਿਚ ਇਕ ਨਿਸ਼ਚਿਤ ਥਾਂ ’ਤੇ ਲੋਕਾਂ ਨਾਲ ਮੁਲਾਕਾਤ ਕਰਨਗੇ ਤੇ ਗੱਲਬਾਤ ਕਰਨਗੇ। ਉਹਨਾਂਕਿਹਾ ਕਿ ਪਾਰਟੀ ਨੂੰ ਮਿਲੀ ਫੀਡਬੈਕ ਦੇ ਮੁਤਾਬਕ ਸਮਾਜ ਦਾ ਹਰ ਵਰਗ ਪੀੜਤ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵਾਰ-ਵਾਰ ਫਸਲ ਫੇਲ੍ਹ ਹੋਣ ਮਗਰੋਂ ਵੀ ਮੁਆਵਜ਼ਾ ਨਹੀਂ ਮਿਲਿਆ। ਗਰੀਬ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਵਿਚ ਕਟੌਤੀ ਕੀਤੀ ਗਈ ਹੈ। ਸਰਕਾਰੀ ਨੌਕਰੀਆਂ ਵਿਚ ਪੰਜਾਬੀਆਂ ਦੀ ਥਾਂ ਬਾਹਰਲੇ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਪੀਰਮੁਹੰਮਦ ਨੇ ਕਿਹਾ ਕਿ ਯਾਤਰਾ ਇਹ ਵੀ ਦੱਸੇਗੀ ਕਿ ਪੰਜਾਬ ਵਿਚ ਕਿਵੇਂ ਕਾਨੂੰਨ ਵਿਵਸਥਾ ਢਹਿ ਢੇਰੀ ਹੋਈ ਹੈ ਤੇ ਗੈਂਗਸਟਰ ਸਭਿਆਚਾਰ ਪਲਿਆ ਹੈ ਜਿਸ ਕਾਰਨ ਘਰੇਲੂ ਨਿਵੇਸ਼ਕ ਵੀ ਪੰਜਾਬ ਤੋਂ ਬਾਹਰ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਆਪ ਵਿਧਾਇਕਾਂ ਤੇ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਵੱਡੇ ਪੱਧਰ ’ਤੇ ਗੈਰ ਕਾਨੂੰਨੀ ਮਾਇਨਿੰਗ ਦਾ ਮੁੱਦਾ ਵੀ ਚੁੱਕਾਂਗੇ ਅਤੇ ਆਪ ਵਿਧਾਇਕਾਂ ਵੱਲੋਂ ਨਸ਼ਾ ਤਸਕਰਾਂ ਦੀ ਕੀਤੀ ਜਾ ਰਹੀ ਪੁਸ਼ਤ ਪਨਾਹੀ ਬਾਰੇ ਵੀ ਦੱਸਾਂਗੇ। ਉਹਨਾਂ ਕਿਹਾ ਕਿ ਸਿਆਸੀ ਬਦਲਾਖੋਰੀ ਤੋਂ ਇਲਾਵਾ ਭ੍ਰਿਸ਼ਟਾਚਾਰ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਤੇ ਸੂਬੇ ਦੀ ਰਾਜਧਾਨੀ ਸਮੇਤ ਆਪ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੁੱਦਿਆਂ ’ਤੇ ਮੁਕੰਮਲ ਆਤਮ ਸਮਰਪਣ ਕਰਨ ਦਾ ਮੁੱਦਾ ਵੀ ਯਾਤਰਾ ਦੌਰਾਨ ਚੁੱਕਿਆ ਜਾਵੇਗਾ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਅਤੇ ਝੂਠੀਆਂ ਗਰੰਟੀਆਂ ਦੇਕੇ ਧੋਖਾ ਕਰਨ ਵਾਲੀ ‘ਆਪ ‘ ਦੇ ਨਾਪਾਕ ਗਠਜੋੜ ਨੂੰ ਨਸ਼ਰ ਕਰੇਗੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰੂ ਕੀਤੀ ਜਾਣ ਵਾਲੀ ਪੰਜਾਬ ਬਚਾਓ ਯਾਤਰਾ ਉਹਨਾਂ ਪੰਜਾਬੀਆ ਨੂੰ ਅਪੀਲ ਕੀਤੀ ਕਿ ਉਹ ਪੂਰੇ ਜੋਸ ਨਾਲ ਸਾਡਾ ਸਾਥ ਦੇਣ। ਝੂਠੇ ਬਦਲਾਅ ਦੀ ਬਲੀ ਚੜ੍ਹ ਚੁੱਕੇ ਪੰਜਾਬ ਨੂੰ ਬਚਾਵੇਗਾ ਅਕਾਲੀ ਦਲ।