ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਰਘਬੀਰ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਮਰਿਆਦਾ ਭੰਗ ਕਰਨ ਵਾਲੇ ਦੋਸ਼ੀਆ ਖਿਲਾਫ ਖਾਲਸਾਈ ਪ੍ਰੰਪਰਾਵਾ ਮੁਤਾਬਿਕ ਸਖਤ ਨੋਟਿਸ ਲੈਣ ਦਾ ਫੈਸਲਾ ਬੇਹੱਦ ਸਲਾਘਾਯੋਗ ਹੈ । ਇਹ ਟਿੱਪਣੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਪੰਥਕ ਸਲਾਹਕਾਰ ਬੋਰਡ ਦੇ ਪ੍ਰਮੁੱਖ ਮੈਂਬਰ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤੀ। ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਆਪਣਾ ਸਪਸ਼ਟੀਕਰਨ ਦੇਣ ਕਿ ਉਹਨਾਂ ਨੇ ਕਿਹੜੀ ਮਜਬੂਰੀ ਵਿੱਚ ਅੰਮ੍ਰਿਤ ਵੇਲੇ ਵਰਦੀ ਅਤੇ ਬੂਟਾ ਸਮੇਤ ਹਥਿਆਰਬੰਦ ਪੁਲਿਸ ਪਾਸੋਂ ਸੁਲਤਾਨਪੁਰ ਲੋਧੀ ਵਿਖੇ ਗੁਰਪੁਰਬ ਦੇ ਦਿਨਾਂ ਦੌਰਾਨ ਕਿਉਂ ਗੋਲੀਬਾਰੀ ਕਰਵਾਈ ਤੇ ਮਰਿਆਦਾ ਦੀ ਘੋਰ ਉਲੰਘਣਾ ਕਿਉਂਕੀਤੀ।
ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਇਹ ਕਾਰਵਾਈ ਬੇਹੱਦ ਦੁੱਖਦਾਈ ਸੀ ਜਿਸ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਬਣਾਈ ਜਾਚ ਕਮੇਟੀ ਨੇ ਪੰਜਾਬ ਸਰਕਾਰ ਨੂੰ ਦੌਸੀ ਠਹਿਰਾਇਆ ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਇਕ ਵਾਰ ਫਿਰ ਤੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਤਜਵੀਜ਼ ਰੱਦ ਕਰ ਦੇਣਾ ਬੇਹੱਦ ਮੰਦਭਾਗਾ ਹੈ।

ਪ੍ਰੋ. ਭੁੱਲਰ 29 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਤੇ ਸਰੀਰਕ ਤੇ ਮਾਨਸਿਕ ਤੌਰ ’ਤੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ ਪਰ ਫਿਰ ਵੀ ਕੇਜਰੀਵਾਲ ਸਰਕਾਰ ਉਹਨਾਂ ਨੂੰ ਰਿਹਾਅ ਕਰਨ ਲਈ ਰਾਜ਼ੀ ਨਹੀਂ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਕੀ ਭਗਵੰਤ ਮਾਨ ਆਪਣੇ ਕੌਮੀ ਕਨਵੀਨਰ ਤੋਂ ਪੁੱਛਣਗੇ ਕਿ ਜੋ ਵਿਅਕਤੀ ਇੰਨਾ ਬਿਮਾਰ ਹੈ, ਉਸ ਤੋਂ ਕਿਸ ਗੱਲ ਦਾ ਖ਼ਤਰਾ ਹੈ ?
ਅਖੌਤੀ ਪੰਥਕ ਲੋਕ ਹਮੇਸ਼ਾ ਅਕਾਲੀ ਦਲ ਦਾ ਵਿਰੋਧ ਕਰਦੇ ਰਹਿੰਦੇ ਹਨ, ਕੀ ਉਹ ਇਸ ਮਾਮਲੇ ’ਤੇ ਆਪਣੀ ਚੁੱਪੀ ਤੋੜਨਗੇ ?