ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੱਛਮੀ ਗੜਬੜੀ ਦਾ ਪ੍ਰਭਾਵ ਬੀਤੀ ਸ਼ਾਮ ਉੱਤਰੀ ਭਾਰਤ ਵਿੱਚ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੰਗਲਵਾਰ ਸਵੇਰੇ ਧੁੱਪ ਨਿਕਲੀ। ਹਾਲਾਂਕਿ ਕੁਝ ਇਲਾਕਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਸੂੱਬੇ ਵਿੱਚ ਮੌਸਮ ਸਾਫ਼ ਰਹੇਗਾ।
ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਅਜੇ ਵੀ ਆਮ ਨਾਲੋਂ 3.2 ਡਿਗਰੀ ਘੱਟ ਹੈ। ਕੱਲ੍ਹ ਧੁੱਪ ਨਿਕਲਣ ਤੋਂ ਬਾਅਦ ਤਾਪਮਾਨ ਥੋੜਾ ਜਿਹਾ ਵਾਧਾ ਦੇਖਣ ਨੂੰ ਮਿਲਿਆ। ਆਉਣ ਵਾਲੇ 5 ਦਿਨਾਂ ‘ਚ ਤਾਪਮਾਨ ‘ਚ 2 ਡਿਗਰੀ ਦਾ ਸੁਧਾਰ ਹੋਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ।
ਚੰਡੀਗੜ੍ਹ ‘ਚ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੀ। ਪਿਛਲੇ ਕੁਝ ਦਿਨਾਂ ਤੋਂ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਆਮ ਨਾਲੋਂ 4.9 ਡਿਗਰੀ ਘੱਟ ਹੈ।
ਹਿਮਾਚਲ ‘ਚ ਮੀਂਹ ਅਤੇ ਬਰਫਬਾਰੀ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ ‘ਚ ਇਕ ਜਾਂ ਦੋ ਦਿਨ ਲੱਗ ਸਕਦੇ ਹਨ। ਹੁਣ ਇੱਥੇ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਨਾਲ 645 ਰੂਟ ਪ੍ਰਭਾਵਿਤ ਹੋਏ ਹਨ। ਕਰੀਬ 1400 ਖਰਾਬ ਹੋਏ ਟਰਾਂਸਫਾਰਮਰਾਂ ਨੂੰ ਬਿਜਲੀ ਸਪਲਾਈ ਬਹਾਲ ਕਰਨ ਦੇ ਯਤਨ ਜਾਰੀ ਹਨ।