ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ‘ਚ ਲੁਕੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਰਫ਼ ਉਰਫ਼ ਕਾਲਾ ਵਜੋਂ ਹੋਈ ਹੈ।
In a major breakthrough, #AGTF Punjab has arrested 3 associates (Jobanjit Singh @ Joban, Bikramjit Singh @ Bikka & Kulwinder Singh @ Kala) of terrorists #Canada-based Lakbir Landa & #Pak-based Harwinder Rinda (1/3) pic.twitter.com/uH9hXkTOXx
— DGP Punjab Police (@DGPPunjabPolice) February 7, 2024

ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ ‘ਚ ਸੀ ਅਤੇ ਉਨ੍ਹਾਂ ਦੇ ਇਸ਼ਾਰਿਆਂ ‘ਤੇ ਇਨ੍ਹਾਂ ਵੱਲੋਂ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਇਨ੍ਹਾਂ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਹਾਲਾਂਕਿ ਮੁਲਜ਼ਮਾਂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਇਸ ਤੋਂ ਪਹਿਲਾਂ ਜੋਬਨਜੀਤ ਸਿੰਘ ਖ਼ਿਲਾਫ਼ ਯੂਏਪੀਏ, ਆਰਮਜ਼ ਐਕਟ, ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ। ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਤ ਇੱਕ ਕੇਸ ਵਿੱਚ ਫੜਿਆ ਗਿਆ ਸੀ। ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸੇ ਕੇਸ ਦੇ ਦੂਜੇ ਮੁਲਜ਼ਮ ਬਿਕਰਮਜੀਤ ਸਿੰਘ ਉਰਫ਼ ਬਿੱਕਾ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖੁਲਾਸੇ ਹੋਣਗੇ। ਜਦਕਿ ਪੁਲਿਸ ਮਾਮਲੇ ਦੇ ਤੀਜੇ ਸਾਥੀ ਕੁਲਵਿੰਦਰ ਸਿੰਘ ਉਰਫ਼ ਕਾਲਾ ਬਾਰੇ ਵੀ ਜਾਣਕਾਰੀ ਜੁਟਾ ਰਹੀ ਹੈ।