ਸ਼ੰਭੂ ਬਾਰਡਰ ਤੇ ਸੀਨੀਅਰ ਪੱਤਰਕਾਰ ਨੀਲ ਭਲਿੰਦਰ ਸਿੰਘ ਜ਼ਖਮੀ, ਸਿਰ ‘ਤੇ ਵੱਜਿਆ ਅੱਥਰੂ ਗੈਸ ਦਾ ਸ਼ੈੱਲ
ਦਾ ਐਡੀਟਰ ਨਿਊਜ. ਚੰਡੀਗੜ੍ਹ —- ਦਿੱਲੀ ਜਾਣ ਦੀ ਜਿੱਦ ‘ਤੇ ਅੜੇ ਪੰਜਾਬ ਦੇ ਕਿਸਾਨ 5 ਹਜ਼ਾਰ ਟ੍ਰੈਕਟਰ-ਟਰਾਲੀਆਂ ਸਮੇਤ 15 ਹਾਜ਼ਰ ਤੋਂ ਵੱਧ ਕਿਸਾਨ ਸ਼ੰਭੂ ਬਾਰਡਰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਵੱਲੋਂ ਰੁਕ-ਰੁਕ ਕੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹੁਣ ਤੱਕ ਪੁਲਿਸ ਵੱਲੋਂ 500 ਤੋਂ ਵੱਧ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਚੁੱਕੇ ਹਨ।
ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਪਰ ਲਗਾਤਾਰ ਸੁੱਟੇ ਜਾ ਰਹੇ ਅਥਰੂ ਗੈਸ ਦੇ ਗੋਲਿਆਂ ਦੀ ਜਦ ਵਿੱਚ ਜਿੱਥੇ ਕਈ ਕਿਸਾਨ ਜਖਮੀ ਹੋਏ ਹਨ ਉਥੇ ਹੀ ਕਈ ਪੱਤਰਕਾਰ ਵੀ ਜਖਮੀ ਹੋ ਗਏ ਹਨ, ਜਦੋਂ ਕਿਸਾਨ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਪੰਜਾਬ ਦੇ ਸੀਨੀਅਰ ਪੱਤਰਕਾਰ ਨੀਲ ਭਲਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ ਹਨ। ਜਦੋਂ ਸੀਨੀਅਰ ਪੱਤਰਕਾਰ ਨੀਲ ਭਲਿੰਦਰ ਸਿੰਘ ਇਸ ਸਾਰੇ ਘਟਨਾਕ੍ਰਮ ਦੀ ਕਵਰੇਜ ਕਰ ਰਹੇ ਸਨ ਤਾਂ ਉਸ ਵੇਲੇ ਹਰਿਆਣਾ ਪੁਲਿਸ ਵੱਲੋਂ ਛੱਡਿਆ ਗਿਆ ਅੱਥਰੂ ਗੈਸ ਦਾ ਸ਼ੈੱਲ ਉਨ੍ਹਾਂ ਦੇ ਸਿਰ ਤੇ ਵੱਜਿਆ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸੀਨੀਅਰ ਪੱਤਰਕਾਰ ਨੀਲ ਭਲਿੰਦਰ ਸਿੰਘ ਦੇ ਸਿਰ ਤੇ ਅਥਰੂ ਗੈਸ ਦੇ ਗੋਲੇ ਦਾ ਸੈਲ ਵੱਜਾ ਅਤੇ ਉਨਾਂ ਦੇ ਸਿਰ ਤੇ ਗੰਭੀਰ ਸੱਟ ਲੱਗ ਗਈ ਅਤੇ ਉਹ ਲਹੂ ਲੁਹਾਨ ਹੋ ਗਏ। ਇੱਥੇ ਹੀ ਨਹੀਂ ਜੀ ਨਿਊਜ਼ ਦੇ ਐਂਕਰ ਅਤੇ ਪੱਤਰਕਾਰ ਕਿਸ਼ਨ ਸਿੰਘ ਬੀ ਅਥਰੂ ਗੈਸ ਦਾ ਸੈਲ ਲੱਗਣ ਕਾਰਨ ਜ਼ਖਮੀ ਹੋ ਗਏ ਹਨ ਇਸ ਤੋਂ ਪਹਿਲਾਂ ਅੱਜ ਤੱਕ ਦੇ ਪੱਤਰਕਾਰ ਸਤਿੰਦਰ ਚੌਹਾਨ ਵੀ ਜ਼ਖਮੀ ਹੋ ਚੁੱਕੇ ਹਨ। ਇਹਨਾਂ ਪੱਤਰਕਾਰਾਂ ਦੇ ਜਖਮੀ ਹੋਣ ਤੇ ਪੰਜਾਬ ਦੇ ਪੱਤਰਕਾਰਾਂ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਹਰਿਆਣਾ ਪੁਲਿਸ ਦੀ ਇਸ ਕਾਰਵਾਈ ਦੀ ਜਮ ਕੇ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਇਸ ਦਾ ਖਮਿਆਜਾ ਉਹ ਭੁਗਤਣਗੇ ,