ਦਾ ਐਡੀਟਰ ਨਿਊਜ਼, ਸ਼ੰਭੂ ਬਾਰਡਰ ——– ਸ਼ੰਭੂ ਬਾਰਡਰ ’ਤੇ ਇਕ ਬਜ਼ੁਰਗ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬਜ਼ੁਰਗ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਕਿਸਾਨ ਦੀ ਪਛਾਣ ਗਿਆਨ ਸਿੰਘ ਵਜੋਂ ਹੋਈ ਹੈ ਜੋ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਚਾਚੋਕੇ ਦਾ ਰਹਿਣ ਵਾਲਾ ਸੀ। ਕਿਸਾਨ ਦੀ ਉਮਰ 78 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਕਿਸਾਨ ਕਿਸਾਨ ਮਜਦੂਰ ਮੋਰਚਾ ਨਾਲ ਜੁੜਿਆ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਰਾਤ ਵੇਲੇ ਟਰਾਲੀ ‘ਚ ਸੁੱਤਾ ਪਿਆ ਸੀ ਅਤੇ ਇਸ ਦੌਰਾਨ ਹੀ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਰਾਜਪੁਰਾ ਦੇ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।