ਦਾ ਐਡੀਟਰ ਨਿਊਜ਼, ਖਨੌਰੀ ਬਾਰਡਰ —– ਕਿਸਾਨਾਂ ਦੇ ਦਿੱਲੀ ਕੂਚ ਵਿਚਾਲੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਜ਼ੁਰਗ ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵੱਜੋਂ ਹੋਈ ਹੈ ਅਤੇ ਉਹ ਜ਼ਿਲ੍ਹਾ ਪਟਿਆਲਾ ਦੇ ਪਿੰਡ ਕਾਂਗਥਲਾ ਵਾਸੀ ਦਾ ਰਹਿਣ ਵਾਲਾ ਸੀ। ਬਜ਼ੁਰਗ ਮ੍ਰਿਤਕ ਮਨਜੀਤ ਸਿੰਘ 12 ਫਰਵਰੀ ਤੋਂ ਹੀ ਢਾਬੀ ਗੁੱਜਰਾਂ ਬਾਰਡਰ (ਖਨੌਰੀ ਬਾਰਡਰ) ‘ਤੇ ਡਟਿਆ ਹੋਇਆ ਸੀ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਬਾਅਦ ਦੁਪਹਿਰ 4 ਵਜੇ ਦੇ ਕਰੀਬ ਅਚਾਨਕ ਬਜ਼ੁਰਗ ਕਿਸਾਨ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਪਾਤੜਾਂ ਵਿਖੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਪਟਿਆਲਾ ਰੈਫਰ ਕਰ ਦਿੱਤਾ ਗਿਆ। ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਕਿਸਾਨ ਮੋਰਚਾ-2 ਸ਼ੁਰੂ ਕੀਤਾ ਹੋਇਆ ਹੈ ਅਤੇ ਇਸ ਦੌਰਾਨ ਦੂਜੇ ਕਿਸਾਨ ਦੀ ਮੌਤ ਹੋਈ ਹੈ।